ਵਲਟੋਹਾ ਵਲੋਂ ਲੰਗਾਹ ਬਾਰੇ ਜੱਥੇਦਾਰ ਨੂੰ ਸਵਾਲ

Rajneet Kaur
1 Min Read

ਚੰਡੀਗੜ੍ਹ: ਸਾਬਕਾ ਅਕਾਲੀ ਨੇਤਾ ਸੁੱਚਾ ਸਿੰਘ ਲੰਗਾਹ ਬਾਰੇ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਵਲੋਂ ਦਿੱਤੇ ਬਿਆਨ ਨੂੰ ਲੈ ਕੇ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਖੁੱਲੇ ਤੌਰ ‘ਤੇ ਵਿਰੋਧ ਦਾ ਪ੍ਰਗਟਾਵਾ ਕੀਤਾ ਹੈ। ਵਲਟੋਹਾ ਦਾ ਕਹਿਣਾ ਹੈ ਕਿ ਜਦੋਂ ਲੰਗਾਹ ਨੂੰ ਤਨਖਾਹ ਲਗਾਈ ਗਈ ਹੈ ਤਾਂ ਜੱਥੇਦਾਰ ਵਲੋਂ ਉਸਨੂੰ ਸ਼੍ਰਮੋਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਅਤੇ ਰਾਜਨੀਤੀ ‘ਚ ਹਿੱਸਾ ਲੈਣ ਬਾਰੇ ਬਿਆਨ ਦੇਣਾ ਕਿਸੇ ਤਰ੍ਹਾਂ ਵੀ ਵਾਜ਼ਬ ਨਹੀਂ ਹੈ। ਅਕਾਲੀ ਆਗੂ ਦਾ ਕਹਿਣਾ ਹੈ ਕਿ ਜੱਥੇਦਾਰ ਵਲੋਂ ਲੰਗਾਹ ਨੂੰ ਤਨਖਾਹ ਲਗਾਉਣ ਦਾ ਮਾਮਲਾ ਜੱਥੇਦਾਰ ਦਾ ਅਧਿਕਾਰ ਖੇਤਰ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਲੜਨ ਬਾਰੇ ਕਿਸੇ ਤਰ੍ਹਾਂ ਵੀ ਉਚਿਤ ਨਹੀਂ ਠਹਿਰਾਇਆ ਜਾ ਸਕਦਾ।ਮੀਡੀਆ ਨੂੰ ਦਿੱਤੇ ਬਿਆਨ ‘ਚ ਵਲਟੋਹਾ ਨੇ ਕਿਹਾ ਹੈ ਕਿ ਕੁਝ ਸ਼ਕਤੀਆਂ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਵਲਟੋਹਾ ਦੇ ਬਿਆਨ ਤੋਂ ਬਾਅਦ ਅਕਾਲੀ ਦਲ ਅੰਦਰ ਲੰਗਾਹ ਦੇ ਮੁੱਦੇ ਨੂੰ ਲੈ ਕੇ ਨਵੀਂ ਚਰਚਾ ਛਿੜ ਗਈ ਹੈ।

—ਜ.ਸ.ਸਿੱਧੂ

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment