ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤੇਜ ਗਤੀ ਨਾਲ ਵਿਕਾਸ ਕਰ ਰਿਹਾ ਹੈ। ਹੁਣ ਦੇਸ਼ ਉਭਰਦਾ ਭਾਰਤ, ਮਜਬੂਤ ਭਾਰਤ ਤੇ ਤੇਜ ਗਤੀ ਦਾ ਭਾਰਤ ਬਣ ਰਿਹਾ ਹੈ। ਖੇਤਰ ਵਿਚ ਇੰਫ੍ਰਾਸਟਕਚਰ ਮਜਬੂਤ ਕੀਤਾ ਗਿਆ ਹੈ, ਟ੍ਰੇਨ ਨੈਟਵਰਕ ਮਜਬੂਤ ਹੋਣ ਨਾਲ ਕੁੱਝ ਹੀ ਘੰਟਿਆਂ ਵਿਚ ਵੰਦੇ ਭਾਰਤ ਟ੍ਰੇਨ ਤੋਂ ਚੰਡੀਗੜ੍ਹ ਤੋਂ ਦਿੱਤੀ ਪਹੁੰਚ ਗਿਆ ਹੈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਇਹ ਗੱਲ ਚੰਡੀਗੜ੍ਹ ਤੋਂ ਦਿੱਲੀ ਦੇ ਟ੍ਰੇਨ ਦੇ ਸਫਰ ਦੇ ਬਾਅਦ ਰੇਲਵੇ ਸਟੇਸ਼ਨ, ਨਵੀਂ ਦਿੱਲੀ ‘ਤੇ ਪੱਤਰਕਾਰਾਂ ਨਾਲ ਗਲਬਾਤ ਕੀਤੀ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਯਾਤਰੀਆਂ ਦਾ ਅਭਿਵਾਦਨ ਸਵੀਕਾਰ ਕੀਤਾ ਅਤੇ ਖੈਰੀਅਤ ਪੁੱਛੀ।
ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੈ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵਿਕਸਿਤ ਭਾਂਰਤ ਦੇ ਸੰਕਲਪ ਨਾਲ ਕੰਮ ਕਰ ਰਹੇ ਹਨ। ਦੇਸ਼ ਵਿਚ ਆਮਜਨਤਾ ਨੂੰ ਸਹੂਲਤਾਂ ਜਲਦੀ ਤੋਂ ਜਲਦੀ ਮਿਲਣ, ਇਸ ਦੇ ਲਈ ਅਨੇਕ ਨਵੀਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਕੇਂਦਰੀ ਬਜਟ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਅਮ੍ਰਿਤ ਸਮੇਂ ਚਲ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿਚ ਇੰਫ੍ਰਾਸਟਕਚਰ ਮਜਬੂਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਗਰੀਬ ਲੋਕਾਂ, ਮੱਧਮ ਵਰਗ ਨੂੰ ਵੱਧ ਤੋਂ ਵੱਧ ਸਹੂਲਤਾਂ ਮਿਲਣ ਇਸ ਦਿਸ਼ਾ ਵਿਚ ਪ੍ਰਧਾਨ ਮੰਤਰੀ ਲਗਾਤਾਰ ਯਤਨ ਕਰ ਰਹੇ ਹਨ ਅਤੇ ਇਹੀ ਕਾਰਨ ਹੈ ਕਿ ਅੱਜ ਆਮ ਨਾਗਰਿਕ ਇੰਨ੍ਹਾਂ ਸਹੂਲਤਾਂ ਦਾ ਲਾਭ ਚੁੱਕ ਰਿਹਾ ਹੈ।
ਮੁੱਖ ਮੰਤਰੀ ਨੇ ਇਕ ਸੁਆਲ ਦੇ ਜਵਾਬ ਵਿਚ ਕਿਹਾ ਕਿ ਕਾਂਗਰਸ ਦੇ ਦੱਸ ਸਾਲ ਦੇ ਸ਼ਾਸਨਸਮੇਂ ਅਤੇ ਸਾਡੇ ਦੱਸ ਸਾਲ ਦੇ ਸ਼ਾਸਨ ਸਮੇਂ ਦਾ ਮੁਲਾਂਕਨ ਜਨਤਾ ਕਰੇਗੀ। ਭਾਜਪਾ ਨੇ ਹਰਿਆਣਾ ਵਿਚ ਵਿਕਾਸ ਨੂੰ ਨਵੀਂ ਗਤੀ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।