ਜਲੰਧਰ ਨਗਰ ਨਿਗਮ ਨੂੰ ਮਿਲਿਆ ਨਵਾਂ ਮੇਅਰ

Global Team
2 Min Read

ਜਲੰਧਰ: ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਦੇ ਵਨੀਤ ਧੀਰ ਨਗਰ ਨਿਗਮ ਜਲੰਧਰ ਦੇ ਨਵੇਂ ਮੇਅਰ ਚੁਣੇ ਗਏ ਹਨ। ਇਸ ਦੇ ਨਾਲ ਹੀ ਉਹ ਜਲੰਧਰ ਦੇ 7ਵੇਂ ਮੇਅਰ ਬਣ ਗਏ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਲਿਖਿਆ, ‘ਆਮ ਆਦਮੀ ਪਾਰਟੀ ਨੇ ਜਲੰਧਰ ਕਾਰਪੋਰੇਸ਼ਨ ਦੇ ਮੇਅਰ ਦੇ ਅਹੁਦੇ ਲਈ ਵਨੀਤ ਧੀਰ, ਸੀਨੀਅਰ ਡਿਪਟੀ ਮੇਅਰ ਦੇ ਲਈ ਬਲਬੀਰ ਸਿੰਘ ਬਿੱਟੂ ਢਿੱਲੋਂ ਅਤੇ ਡਿਪਟੀ ਮੇਅਰ ਲਈ ਲਈ ਮਲਕੀਤ ਸਿੰਘ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇਹਨਾਂ ਤਿੰਨਾਂ ਉਮੀਦਵਾਰਾਂ ਅਤੇ ਕੌਂਸਲਰਾਂ ਨੂੰ ਅਗਾਊਂ ਸ਼ੁਭਕਾਮਨਾਵਾਂ।’

ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਹੈ। ਜਿਸ ਤੋਂ ਬਾਅਦ ਜਲੰਧਰ ਨਗਰ ਨਿਗਮ ‘ਚ ਆਮ ਆਦਮੀ ਪਾਰਟੀ ਨੇ ਖੁਦ ਮੇਅਰ ਬਣਾ ਲਿਆ ਹੈ। ਵਾਰਡ ਨੰਬਰ 62 ਤੋਂ ਕੌਂਸਲਰ ਵਨੀਤ ਧੀਰ ਨੂੰ ਸ਼ਹਿਰ ਦਾ ਮੇਅਰ ਬਣਨ ਦਾ ਮੌਕਾ ਦਿੱਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment