ਵਰਿੰਦਰ ਸਿੰਘ ਘੁੰਮਣ ਦੀ ਮੌਤ ਡਾਕਟਰਾਂ ਦੀ ਲਾਪਰਵਾਹੀ ਕਾਰਨ ਹੋਈ ,ਪਰਿਵਾਰ ਨੇ ਕੀਤਾ ਦਾਅਵਾ

Global Team
2 Min Read

ਚੰਡੀਗੜ੍ਹ: ਮਸ਼ਹੂਰ ਅੰਤਰਰਾਸ਼ਟਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦੀ ਮੌਤ ਦੇ ਮਾਮਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਹੁਣ ਇਸ ਮਾਮਲੇ ਸਬੰਧੀ ਡਾਕਟਰਾਂ ਦੇ ਪੈਨਲ ਦੀ ਰਿਪੋਰਟ ਸਾਹਮਣੇ ਆ ਗਈ ਹੈ। ਰਿਪੋਰਟ ਨੂੰ ਲੈ ਕੇ ਪਰਿਵਾਰ ਦਾ ਕਹਿਣਾ ਹੈ ਕਿ ਰਿਪੋਰਟ ਵਿਚ ਘੁੰਮਣ ਦੀ ਡਾਕਟਰਾਂ ਦੀ ਲਾਪਰਵਾਹੀ ਕਾਰਨ ਮੌਤ ਹੋਣ ਦੀ ਪੁਸ਼ਟੀ ਹੋਈ ਹੈ।

ਵਰਿੰਦਰ ਸਿੰਘ ਘੁੰਮਣ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਨਗੇ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਿਵਾਰ ਨੇ 17 ਅਕਤੂਬਰ, 2025 ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਤੋਂ ਬਾਅਦ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਇਆ ਗਿਆ।ਵਰਿੰਦਰ ਦੇ ਰਿਸ਼ਤੇਦਾਰ ਰੱਬੀ ਨੇ ਦੱਸਿਆ ਕਿ ਘੁੰਮਣ ਦੀ ਮੌਤ ਦੇ ਬਾਅਦ ਡਾਕਟਰਾਂ ਦੇ ਪੈਨਲ ਰਿਪੋਰਟ ਵਿਚ ਖ਼ੁਲਾਸਾ ਹੋਇਆ ਹੈ। ਵਰਿੰਦਰ ਸਿੰਘ ਘੁੰਮਣ ਦੀ ਮੈਡੀਕਲ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਹਸਪਤਾਲ ਦੀ ਲਾਪਰਵਾਹੀ ਕਾਰਨ ਉਨ੍ਹਾਂ ਦੀ ਮੌਤ ਹੋਈ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਇਸ ਮਾਮਲੇ ਨੂੰ ਲੈ ਕੇ ਹੁਣ ਫੋਰਟਿਸ ਹਸਪਤਾਲ ਦੇ ਖ਼ਿਲਾਫ਼ ਲੀਗਲ ਐਕਸ਼ਨ ਲੈਣ ਜਾ ਰਿਹਾ ਹੈ।

ਪਰਿਵਾਰ ਦਾ ਕਹਿਣਾ ਹੈ ਕਿ ਵਰਿੰਦਰ ਘੁੰਮਣ ਆਪਣੀ ਬਾਂਹ ਦੇ ਇਲਾਜ ਲਈ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਗਏ ਸਨ, ਜਿੱਥੇ ਉਹ ਪੂਰੀ ਤਰ੍ਹਾਂ ਤੰਦਰੁਸਤ ਸਨ। ਜਿਨ੍ਹਾਂ ਨੇ ਹਸਪਤਾਲ ਵਿਚ ਆਪਰੇਸ਼ਨ ਤੋਂ ਪਹਿਲਾਂ ਆਪਣੀ ਵੀਡੀਓ ਵੀ ਬਣਾਈ ਸੀ, ਜਿਸ ਵਿਚ ਉਹ ਬਿਲਕੁਲ ਸਹੀ-ਸਲਾਮਤ ਨਜ਼ਰ ਆ ਰਹੇ ਸਨ।

ਜ਼ਿਕਰਯੋਗ ਹੈ ਕਿ ਮਸ਼ਹੂਰ ਅੰਤਰਰਾਸ਼ਟਰੀ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ (42) ਦਾ ਦੇਹਾਂਤ 9 ਅਕਤੂਬਰ 2025 ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਸਰਜਰੀ ਦੌਰਾਨ ਦਿਲ ਦਾ ਦੌਰਾ (Cardiac Arrest) ਪੈਣ ਕਾਰਨ ਹੋਇਆ। ਉਹ ਮੋਢੇ ਦੀ ਸੱਟ ਦੇ ਇਲਾਜ ਲਈ ਦਾਖਲ ਹੋਏ ਸਨ ਜਿੱਥੇ ਹਸਪਤਾਲ ਪ੍ਰਸ਼ਾਸਨ ਨੇ 3:35 ਵਜੇ ਕਾਰਡੀਅਕ ਐਰੀਥਮੀਆ ਕਾਰਨ ਮੌਤ ਦੀ ਪੁਸ਼ਟੀ ਕੀਤੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

 

Share This Article
Leave a Comment