ਆਸਟ੍ਰੇਲੀਆ ‘ਚ ਵੱਖ-ਵੱਖ ਜਥੇਬੰਦੀਆਂ ਵਲੋਂ ਖੇਤੀ ਕਾਨੂੰਨਾਂ ਦਾ ਸਖਤ ਵਿਰੋਧ

TeamGlobalPunjab
1 Min Read

ਆਸਟ੍ਰੇਲੀਆ: ਆਸਟ੍ਰੇਲੀਆ ਸਿੱਖ ਗੁਰਦੁਆਰਾ ਕੌਂਸਲ ਅਤੇ ਵਰਲਡ ਸਿੱਖ ਪਾਰਲੀਮੈਂਟ ਆਸਟ੍ਰੇਲੀਆ ਨੇ ਪੰਜਾਬ ‘ਚ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਸਬੰਧੀ ਇਕ ਵੀਡੀਓ ਕਾਨਫਰੰਸ ਕੀਤੀ। ਕਾਨਫਰੰਸ ਵਿੱਚ ਆਸਟ੍ਰੇਲੀਆ ਦੀਆਂ ਵੱਖ-ਵੱਖ ਜਥੇਬੰਦੀਆਂ ਅਤੇ ਸਪੋਰਟਸ ਕਲੱਬਾਂ ਦੇ ਮੈਂਬਰਾਂ ਨੇ ਸ਼ਿਰਕਤ ਕੀਤੀ।

ਬੁਲਾਰਿਆਂ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨ ਵਿਰੋਧੀ ਕਾਨੂੰਨ ਲਾਗੂ ਕਰਕੇ ਕਿਸਾਨਾਂ ਨੂੰ ਗੁਲਾਮ ਬਣਾਉਣ ਚਾਹੁੰਦਾ ਹੈ ਨਵੇਂ ਖੇਤੀ ਕਾਨੂੰਨ ਪੰਜਾਬੀ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ। ਉਨ੍ਹਾਂ ਨੇ ਖੇਤੀਬਾੜੀ ਕਾਨੂੰਨ ਨੂੰ ਕਿਸਾਨਾਂ ਲਈ ਮੌਤ ਦਾ ਫੁਰਮਾਨ ਕਰਾਰਦਿਆਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਪਹਿਲਾਂ ਸਾਰੇ ਸਰਕਾਰੀ ਅਦਾਰੇ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰ ਦਿੱਤੇ ਗਏ ਹਨ। ਹੁਣ ਖੇਤੀ ਸੁਧਾਰਾਂ ਦੇ ਨਾਂ ‘ਤੇ ਕਾਲੇ ਕਾਨੂੰਨ ਲਿਆ ਕੇ ਖੇਤੀ ਅਤੇ ਕਿਸਾਨਾਂ ਨੂੰ ਵੀ ਅੰਬਾਨੀ ਅਤੇ ਅਡਾਨੀ ਦੇ ਹਵਾਲੇ ਕਰ ਕੇ ਮਜ਼ਦੂਰ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਮੁੱਖ ਜਥੇਬੰਦੀਆਂ ਜਿਨ੍ਹਾਂ ਨੇ ਹਿੱਸਾ ਲਿਆ ਉਨ੍ਹਾਂ ‘ਚ ਆਸਟ੍ਰੇਲੀਆ ਸਿੱਖ ਐਸੋਸੀਏਸ਼ਨ ਸਿਡਨੀ, ਸਿੱਖ ਫੈਡਰੇਸ਼ਨ ਆਫ ਆਸਟ੍ਰੇਲੀਆ , ਅਖੰਡ ਕੀਰਤਨੀ ਜਥਾ ਆਸਟ੍ਰੇਲੀਆ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰੇਗੀਬਰਨ, ਗੁਰਦੁਆਰਾ ਸਰਬੱਤ ਖਾਲਸਾ ਐਡੀਲੇਡ, ਰੇਵਸਬੀ ਗੁਰਦੁਆਰਾ ਸਿਡਨੀ, ਗੁਰਦੁਆਰਾ ਸਿੰਘ ਸਭਾ ਗ੍ਰਿਫਿਥ, ਯੂਨਾਈਟਿਡ ਸਿਖਸ, ਅਤੇ ਖਾਲਸਾ ਐਜੂਕੇਸ਼ਨ ਸੁਸਾਇਟੀ ਸ਼ਾਮਲ ਸਨ।

- Advertisement -

Share this Article
Leave a comment