ਵੇਦਾਂਤਾ ਪਟੇਲ ਅਮਰੀਕਾ ਦੇ ਵਿਦੇਸ਼ ਵਿਭਾਗ ‘ਚ ਪ੍ਰੈਸ ਬ੍ਰੀਫਿੰਗ ਕਰਨ ਵਾਲੇ ਬਣੇ ਪਹਿਲੇ ਭਾਰਤੀ-ਅਮਰੀਕੀ

Rajneet Kaur
2 Min Read

ਵਾਸ਼ਿੰਗਟਨ: ਅਮਰੀਕੀ ਵਿਦੇਸ਼ ਵਿਭਾਗ ਦੇ ਪ੍ਰਮੁੱਖ ਉਪ ਬੁਲਾਰੇ ਵੇਦਾਂਤ ਪਟੇਲ ਪਹਿਲੇ ਭਾਰਤੀ-ਅਮਰੀਕੀ ਹਨ ਜਿਨ੍ਹਾਂ ਨੂੰ ਵਿਦੇਸ਼ ਵਿਭਾਗ ਦੀ ਰੋਜ਼ਾਨਾ ਪ੍ਰੈਸ ਬ੍ਰੀਫਿੰਗ ਨੂੰ ਸੰਬੋਧਨ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ।ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਛੁੱਟੀ ‘ਤੇ ਹਨ, ਇਸ ਲਈ ਕੈਲੀਫੋਰਨੀਆ ਦੇ ਰਹਿਣ ਵਾਲੇ 33 ਸਾਲਾ ਪਟੇਲ ਨੇ ਮੰਗਲਵਾਰ ਨੂੰ ਦੇਸ਼ ਦੀ ਵਿਦੇਸ਼ ਨੀਤੀ ਨਾਲ ਜੁੜੇ ਮਾਮਲਿਆਂ ‘ਤੇ ਮੀਡੀਆ ਨੂੰ ਸੰਬੋਧਨ ਕੀਤਾ।

ਆਪਣੀ ਬ੍ਰੀਫਿੰਗ ਦੌਰਾਨ, ਪਟੇਲ ਨੇ ਯੂਕਰੇਨ ‘ਤੇ ਰੂਸ ਦੇ ਹਮਲੇ, ਜੇਸੀਪੀਓਏ ਅਤੇ ਲਿਜ਼ ਟਰਸ ਦੇ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਬਣਨ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ। ਉਨ੍ਹਾਂ ਦੀ ਅਗਲੀ ਨਿੱਜੀ ਬ੍ਰੀਫਿੰਗ ਬੁੱਧਵਾਰ ਯਾਨੀ ਅੱਜ ਤੈਅ ਕੀਤੀ ਗਈ ਹੈ। ਉਸਦੀ ਪਹਿਲੀ ਬ੍ਰੀਫਿੰਗ ਸ਼ਾਨਦਾਰ ਸੀ। ਇਸ ‘ਤੇ ਵ੍ਹਾਈਟ ਹਾਊਸ ਦੇ ਸੀਨੀਅਰ ਐਸੋਸੀਏਟ ਕਮਿਊਨੀਕੇਸ਼ਨ ਡਾਇਰੈਕਟਰ ਮੈਟ ਹਿੱਲ ਨੇ ਵੀ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ। ਹਿੱਲ ਨੇ ਪਟੇਲ ਦੀ ਪ੍ਰਸ਼ੰਸਾ ਕਰਦਿਆਂ ਲਿਖਿਆ, “ਵਿਸ਼ਵ ਮੰਚ ‘ਤੇ ਅਮਰੀਕਾ ਦੀ ਨੁਮਾਇੰਦਗੀ ਕਰਨਾ ਇੱਕ ਵੱਡੀ ਜ਼ਿੰਮੇਵਾਰੀ ਹੈ ਅਤੇ ਵੇਦਾਂਤ ਨੇ ਇਸ ਨੂੰ ਪੂਰੀ ਸਪੱਸ਼ਟਤਾ ਨਾਲ ਨਿਭਾਇਆ ਹੈ।” ਇਸ ਦੌਰਾਨ ਵ੍ਹਾਈਟ ਹਾਊਸ ਦੇ ਸਾਬਕਾ ਡਿਪਟੀ ਕਮਿਊਨੀਕੇਸ਼ਨ ਡਾਇਰੈਕਟਰ ਪਿਲੀ ਟੋਬਰ ਨੇ ਕਿਹਾ, “ਵੇਦਾਂਤ ਪਟੇਲ ਨੂੰ ਸਟੇਜ ‘ਤੇ ਦੇਖ ਕੇ ਬਹੁਤ ਵਧੀਆ ਲੱਗਾ। ਮੇਰੇ ਦੋਸਤ ਨੂੰ ਸ਼ਾਨਦਾਰ ਸ਼ੁਰੂਆਤ ਲਈ ਵਧਾਈ।”

ਪਟੇਲ ਦਾ ਜਨਮ ਗੁਜਰਾਤ ਵਿੱਚ ਹੋਇਆ ਅਤੇ ਉਸਨੇ ਕੈਲੀਫੋਰਨੀਆ ਯੂਨੀਵਰਸਿਟੀ, ਰਿਵਰਸਾਈਡ ਵਿੱਚ ਪੜ੍ਹਾਈ ਕੀਤੀ । ਉਹ ਵ੍ਹਾਈਟ ਹਾਊਸ ਵਿੱਚ ਰਾਸ਼ਟਰਪਤੀ ਬਾਇਡਨ ਦੇ ਸਹਾਇਕ ਪ੍ਰੈਸ ਸਕੱਤਰ ਅਤੇ ਬੁਲਾਰੇ ਵਜੋਂ ਕੰਮ ਕਰ ਚੁੱਕੇ ਹਨ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment