ਏ. ਵੇਣੂ ਪ੍ਰਸਾਦ ਨੇ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵਜੋਂ ਸੰਭਾਲਿਆ ਅਹੁਦਾ

TeamGlobalPunjab
1 Min Read

ਚੰਡੀਗੜ੍ਹ: ਆਈ.ਏ.ਐੱਸ. ਏ.ਵੇਣੂ ਪ੍ਰਸਾਦ ਨੇ ਸੋਮਵਾਰ ਨੂੰ ਮੁੱਖ ਮੰਤਰੀ ਦੇ ਅਹੁਦੇਦਾਰ ਭਗਵੰਤ ਮਾਨ ਦੇ ਵਧੀਕ ਮੁੱਖ ਸਕੱਤਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਏ.ਵੇਣੂ ਪ੍ਰਸਾਦ ਸਾਲ 1991 ਬੈਚ ਦੇ ਆਈ.ਏ.ਐਸ. ਅਫ਼ਸਰ ਹਨ ਤੇ ਉਹ ਹੁਸਨ ਲਾਲ ਦੀ ਥਾਂ ਲੈ ਰਹੇ ਹਨ।

ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ 16 ਮਾਰਚ ਨੂੰ ਸਹੁੰ ਚੁੱਕਣ ਜਾ ਰਹੇ ਹਨ।  ਜਿਸ ਨੂੰ ਲੈ ਕੇ ਪ੍ਰਸਾਦ ਨੇ  ਸ਼ਹੀਦ ਭਗਤ ਸਿੰਘ ਅਜਾਇਬ ਘਰ ਅਤੇ ਸਮਾਰਕ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਮੁੱਖ ਸਕੱਤਰ ਨੇ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਮੁਕੰਮਲ ਪ੍ਰਬੰਧ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment