Verka Milk Plant : ਲੁਧਿਆਣਾ ਪਹੁੰਚੇ CM ਭਗਵੰਤ ਮਾਨ, ਕਿਸਾਨਾਂ ਦੀਆਂ ਕਾਲੀਆਂ ਪੱਗਾਂ ਉਤਰਾਈਆਂ

Rajneet Kaur
1 Min Read

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਵੇਰਕਾ ਪਲਾਂਟ ਵਿੱਚ ਇਕ ਸਮਾਗਮ ਵਿੱਚ ਸ਼ਿਰਕਤ ਕੀਤੀ।ਪੰਜਾਬ ਵਿੱਚ ਮੱਖਣ ਦੀ ਵੱਧ ਰਹੀ ਖਪਤ ਨੂੰ ਦੇਖਦਿਆਂ ਸਹਿਕਾਰੀ ਉਤਪਾਦਕ ਕੰਪਨੀ ਵੇਰਕਾ ਵੱਲੋਂ ਮੱਖਣ ਦੇ ਉਤਪਾਦਨ ਦੀ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਈ ਪਿੰਡਾਂ ਤੋਂ ਕਿਸਾਨ ਵਿਸ਼ੇਸ਼ ਤੌਰ ’ਤੇ  ਪਹੁੰਚੇ ਸਨ। ਉਥੇ ਉਨ੍ਹਾਂ ਨੂੰ  ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ।

ਕਾਲੀਆਂ ਪੱਗਾਂ ਵਾਲੇ ਕਿਸਾਨਾਂ ਨੂੰ ਸਮਾਗਮ ਵਿਚ ਸ਼ਾਮਲ ਨਹੀਂ ਹੋਣ ਦਿੱਤਾ ਗਿਆ। ਇਸ ਦੇ ਨਾਲ ਹੀ ਕਈ ਅਜਿਹੇ ਕਿਸਾਨ ਹਨ ਜਿਨ੍ਹਾਂ ਦੀਆਂ ਪੱਗਾਂ ਕਾਲੇ ਰੰਗ ਕਾਰਨ ਪੰਜਾਬ ਪੁਲਿਸ ਨੇ ਲਾਹ ਦਿੱਤੀਆਂ ਹਨ। ਸਮਾਗਮ ਵਿੱਚ ਪਹੁੰਚੇ ਕਿਸਾਨਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਖ਼ਿਲਾਫ਼ ਗੁੱਸਾ ਹੈ। ਦਸ ਦਈਏ ਕਿ ਇਸ ਦੌਰਾਨ ਉਸੇ ਵੇਰਕਾ ਮਿਲਕ ਪਲਾਂਟ ਦੇ ਵਰਕਰਾਂ ਨੂੰ ਵੀ ਸਮਾਗਮ ਵਿੱਚ ਸ਼ਾਮਲ ਨਹੀਂ ਹੋਣ ਦਿੱਤਾ ਗਿਆ, ਜਿਨ੍ਹਾਂ ਨੇ ਕਾਲੀਆਂ ਪੱਗਾਂ ਬੰਨ੍ਹੀਆਂ ਹੋਈਆਂ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment