ਨਵੀਂ ਦਿੱਲੀ: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ। ਉਨ੍ਹਾਂ ਨੂੰ ਅੱਜ ਯਾਨੀ ਸ਼ਨੀਵਾਰ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਅਪੋਲੋ ਦੇ ਸੂਤਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਫਿਲਹਾਲ ਸਥਿਰ ਹੈ। ਮੈਡੀਕਲ ਬੁਲੇਟਿਨ ਜਲਦੀ ਹੀ ਜਾਰੀ ਕੀਤਾ ਜਾਵੇਗਾ। ਲਾਲ ਕ੍ਰਿਸ਼ਨ ਅਡਵਾਨੀ 97 ਸਾਲ ਦੇ ਹੋ ਗਏ ਹਨ। ਪਿਛਲੇ 4-5 ਮਹੀਨਿਆਂ ਵਿੱਚ ਇਹ ਚੌਥੀ ਵਾਰ ਹੈ ਜਦੋਂ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।
ਇਸ ਤੋਂ ਪਹਿਲਾਂ 3 ਜੁਲਾਈ ਨੂੰ ਲਾਲ ਕ੍ਰਿਸ਼ਨ ਅਡਵਾਨੀ ਨੂੰ ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ 26 ਜੂਨ ਨੂੰ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ‘ਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਨਿਊਰੋਲੋਜੀ ਵਿਭਾਗ ਦੀ ਨਿਗਰਾਨੀ ਹੇਠ ਰੱਖਿਆ ਗਿਆ ਸੀ। ਅਗਲੇ ਦਿਨ ਉਨ੍ਹਾਂ ਦੀ ਮਾਮੂਲੀ ਸਰਜਰੀ ਹੋਈ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।