ਨਿਊਜ਼ ਡੈਸਕ: ਮਸ਼ਹੂਰ ਅਭਿਨੇਤਾ ਮਿਥੁਨ ਚੱਕਰਵਰਤੀ ਨੂੰ ਛਾਤੀ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ਨੀਵਾਰ ਨੂੰ ਇਥੇ ਇਕ ਨਿਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਹਸਪਤਾਲ ਦੇ ਅਧਿਕਾਰੀਆਂ ਨੇ ਕਿਹਾ ਕਿ 73 ਸਾਲਾ ਅਦਾਕਾਰ ਦਾ ਐਮਆਰਆਈ ਕਰਵਾਇਆ ਗਿਆ ਹੈ ਅਤੇ ਹੋਰ ਟੈਸਟ ਕਰਵਾਏ ਜਾ ਰਹੇ ਹਨ।
ਹਸਪਤਾਲ ਦੇ ਬੁਲਾਰੇ ਨੇ ਦੱਸਿਆ, ”ਚਕਰਵਰਤੀ ਨੂੰ ਅੱਜ ਸਵੇਰੇ ਦਾਖਲ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਇਸ ਬਾਰੇ ਹੋਰ ਜਾਣਕਾਰੀ ਬਾਅਦ ਵਿਚ ਦਿਤੀ ਜਾਵੇਗੀ।”
ਅਭਿਨੇਤਾ ਤੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਬਣੇ ਚੱਕਰਵਰਤੀ ਨੂੰ ਸਵੇਰੇ ਕਰੀਬ 10.30 ਵਜੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਹਸਪਤਾਲ ਦੇ ਇਕ ਡਾਕਟਰ ਨੇ ਦਸਿਆ, ”ਐਮਆਰਆਈ ਰੀਪੋਰਟ ਦੀ ਉਡੀਕ ਹੈ। ਇਸ ਸਮੇਂ ਉਹ ਇੰਟੈਂਸਿਵ ਕੇਅਰ ਯੂਨਿਟ ਵਿਚ ਨਿਊਰੋਮੈਡੀਸਨ ਮਾਹਿਰ ਦੀ ਨਿਗਰਾਨੀ ਹੇਠ ਹਨ”।