ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਦਿੱਗਜ ਆਗੂਆਂ ਦੀ ਪੰਜਾਬ ਦੇ ਵੋਟਰਾਂ ਨੂੰ ਅਪੀਲ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਿੰਗ ਹੋ ਰਹੀ ਹੈ, ਤੇ ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਇਹ ਹੁਣ ਸਰਬਸ਼ਕਤੀਮਾਨ ਅਤੇ ਲੋਕਾਂ ਦੀ ਮਰਜ਼ੀ ਹੋਵੇਗੀ ਕਿ ਉਨ੍ਹਾਂ ਨੇ ਕਿਸ ਨੂੰ ਚੁਣਨਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਅਸੀਂ ਸਾਰੇ ਯਤਨ ਕੀਤੇ ਹਨ।

ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਹੈ ਕਿ ਅੱਜ ਪੰਜਾਬ ਲਈ ਵੱਡਾ ਦਿਨ ਹੈ। ਕਾਂਗਰਸ ਅਤੇ ਭਾਜਪਾ ਇਕੱਠੇ ਹੋ ਕੇ ਮੇਰੀ ਪਾਰਟੀ ਅਤੇ ਮੇਰੇ ‘ਤੇ ਇਲਜ਼ਾਮ ਲਾਉਂਦੇ ਹਨ, ਪਰ ਪੰਜਾਬ ਦੇ ਲੋਕ ਸਭ ਜਾਣਦੇ ਹਨ। ਭਗਵੰਤ ਮਾਨ ਧੂਰੀ ਅਤੇ ਸੰਗਰੂਰ ਤੋਂ ਚੋਣ ਲੜ ਰਹੇ ਹਨ।

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਜਿਹੀ ਸਰਕਾਰ ਚੁਣਨ ਲਈ ਵੋਟ ਦੇਣ ਜੋ ਪੰਜਾਬ ਅਤੇ ਦੇਸ਼ ਨੂੰ ਜੋੜਦੀ ਹੈ, ਸੂਬੇ ਨੂੰ ਸੁਰੱਖਿਅਤ ਰੱਖਦੀ ਹੈ।

- Advertisement -

ਦੇਸ਼ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਦੇ ਵੋਟਰਾਂ ਨੂੰ ਅਪੀਲ, ਵੋਟ ਜ਼ਰੂਰ ਪਾਓ, ਜ਼ਿੰਮੇਵਾਰ ਨਾਗਰਿਕ ਦਾ ਫ਼ਰਜ਼ ਨਿਭਾਓ।

ਮਨਪ੍ਰੀਤ ਸਿੰਘ ਬਾਦਲ ਨੇ ਕਿਹਾ, ਮੈਂ ਪੰਜਾਬ ਦੇ ਲੋਕਾਂ ਨੂੰ ਇਸ ਚੋਣ ਵਿੱਚ ਸਾਵਧਾਨੀ ਨਾਲ ਵੋਟ ਪਾਉਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵਾਅਦਾ ਕੀਤਾ ਹੈ ਕਿ  ਕਾਂਗਰਸ ਦੀ ਸਰਕਾਰ ਬਣੀ ਤਾਂ ਉਹ ਸੂਬੇ ਨੂੰ ਕਦੇ ਵੀ ਝੁਕਣ ਨਹੀਂ ਦੇਵੇਗੀ।

- Advertisement -

ਕਾਂਗਰਸ ਆਗੂ ਰਾਹੁਲ ਗਾਂਧੀ ਨੇ ਲੋਕਾਂ ਨੂੰ ਪੰਜਾਬ ਦੇ ਭਵਿੱਖ ਨੂੰ ਦੇਖਦਿਆਂ ਵੋਟ ਕਰਨ ਦਾ ਸੁਨੇਹਾ ਦਿੱਤਾ।

ਹਰ ਅਪਡੇਟ ਲਈ ਲਿੰਕ ‘ਤੇ ਕਲਿੱਕ ਕਰੋ: ਪੰਜਾਬ ਵਿਧਾਨ ਸਭਾ ਚੋਣਾਂ 2022 LIVE

Share this Article
Leave a comment