ਦਿੱਲੀ ‘ਚ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ VHP ਦਾ ਵਿਰੋਧ ਪ੍ਰਦਰਸ਼ਨ, ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ

Global Team
2 Min Read

ਨਵੀ ਦਿੱਲੀ : ਬੰਗਲਾਦੇਸ਼ ਵਿੱਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ਅਤੇ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ ਦੀ ਬੇਰਹਿਮੀ ਨਾਲ ਹੱਤਿਆ ਦੇ ਖਿਲਾਫ ਨਵੀਂ ਦਿੱਲੀ ਵਿੱਚ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਹੋਰ ਹਿੰਦੂ ਸੰਗਠਨ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਮੌਕੇ ਭਾਰੀ ਪੁਲਿਸ ਫੋਰਸ ਤਾਇਨਾਤ ਹੈ। ਇਸ ਦੌਰਾਨ, ਬੰਗਲਾਦੇਸ਼ ਦੇ ਵਿਦੇਸ਼ ਮੰਤਰਾਲੇ ਨੇ ਅੱਜ ਬੰਗਲਾਦੇਸ਼ ਵਿੱਚ ਭਾਰਤੀ ਹਾਈ ਕਮਿਸ਼ਨਰ ਪ੍ਰਣਯ ਵਰਮਾ ਨੂੰ ਤਲਬ ਕੀਤਾ ਹੈ।

ਦੱਸ ਦਈਏ ਕਿ ਵਿਸ਼ਵ ਹਿੰਦੂ ਪ੍ਰੀਸ਼ਦ (VHP) ਨੇ ਬੰਗਲਾਦੇਸ਼ ਵਿੱਚ ਹਿੰਦੂਆਂ ਵਿਰੁੱਧ ਹਿੰਸਾ ਅਤੇ ਅੱਤਿਆਚਾਰਾਂ ਦੇ ਵਿਰੋਧ ਵਿੱਚ ਅੱਜ ਸਵੇਰੇ 11 ਵਜੇ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਸੀ। ਪਰ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ ਵਿਰੋਧ ਪ੍ਰਦਰਸ਼ਨ ਹਿੰਸਕ ਹੋ ਗਿਆ ਹੈ। ਪੁਲਿਸ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ, ਅਤੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਕਾਰ ਝੜਪਾਂ ਵੀ ਹੋਈਆਂ ਹਨ। ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕਾਰਕੁਨ ਬੰਗਲਾਦੇਸ਼ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋ ਕੇ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ। ਬੰਗਲਾਦੇਸ਼ ਵਿੱਚ ਅਤੇ ਦਿਨ 27 ਸਾਲਾ ਹਿੰਦੂ ਨੌਜਵਾਨ ਦੀਪੂ ਚੰਦਰ ਦਾਸ ਨੂੰ ਬੇਰਹਿਮੀ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਸੀ।

ਦੱਸ ਦਈਏ ਕਿ ਅਮਰੀਕੀ ਸਾਂਸਦਾਂ ਨੇ ਵੀ ਬੰਗਲਾਦੇਸ਼ ਵਿੱਚ ਇੱਕ ਹਿੰਦੂ ਵਿਅਕਤੀ ਦੀਪੂ ਚੰਦਰ ਦਾਸ ਦੀ ਬੇਰਹਿਮੀ ਨਾਲ ਕੀਤੀ ਗਈ ਹੱਤਿਆ ‘ਤੇ ਇੱਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਅਤੇ ਸਰਕਾਰ ਤੋਂ ਢੁਕਵੀਂ ਕਾਰਵਾਈ ਦੀ ਮੰਗ ਕੀਤੀ।ਸੰਸਦ ਮੈਂਬਰਾਂ ਨੇ ਇਹ ਵੀ ਮੰਗ ਕੀਤੀ ਕਿ ‘ਬੰਗਲਾਦੇਸ਼ੀ ਅਧਿਕਾਰੀ ਧਾਰਮਿਕ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਵਿਵਸਥਾ ਬਹਾਲ ਕਰਨ।’ ਨਿਊਯਾਰਕ ਅਸੈਂਬਲੀ ਮੈਂਬਰ ਜੈਨੀਫਰ ਰਾਜਕੁਮਾਰ ਨੇ ਵੀ ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀਆਂ ਵਿਰੁੱਧ ਚੱਲ ਰਹੀ ਹਿੰਸਾ ‘ਤੇ ਚਿੰਤਾ ਪ੍ਰਗਟ ਕੀਤੀ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment