ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਕੋਰੋਨਾ ਪਾਜ਼ੀਟਿਵ

TeamGlobalPunjab
1 Min Read

ਨਵੀਂ ਦਿੱਲੀ: ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨੂੰ ਦੂਜੀ ਵਾਰ ਕੋਰੋਨਾ ਹੋ ਗਿਆ ਹੈ।ਉਹ ਹੈਦਰਾਬਾਦ ਵਿੱਚ ਹਨ। ਕੋਰੋਨਾ ਪਾਜ਼ੀਟਿਵ ਪਾਏ ਜਾਣ ਮਗਰੋਂ ਉਨ੍ਹਾਂ ਨੇ ਇੱਕ ਹਫ਼ਤੇ ਲਈ ਸਵੈ-ਆਈਸੋਲੇਸ਼ਨ ਵਿੱਚ ਰਹਿਣ ਦਾ ਫੈਸਲਾ ਕੀਤਾ ਹੈ।

 ਭਾਰਤ ਦੇ ਉਪ ਰਾਸ਼ਟਰਪਤੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਜਾਣਕਾਰੀ Vice President of India ਟਵਿੱਟਰ ਹੈਂਡਲ ਤੋਂ ਦਿੱਤੀ ਗਈ ਹੈ। ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਸਾਰੇ ਲੋਕਾਂ ਨੂੰ ਆਪਣੇ ਆਪ ਨੂੰ ਏਕਾਂਤਵਾਸ ਕਰਨ ਅਤੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਐਤਵਾਰ ਨੂੰ ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਸੁਭਾਸ਼ ਚੰਦਰ ਬੋਸ ਨੂੰ ਉਨ੍ਹਾਂ ਦੀ 125ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਨੇਤਾ ਜੀ ਨੇ ਮਾਤ ਭੂਮੀ ਪ੍ਰਤੀ ਨਿਰਸਵਾਰਥ ਸਮਰਪਣ ਦਿਖਾਇਆ।

Share this Article
Leave a comment