ਵਾਸ਼ਿੰਗਟਨ: ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਉਪ ਰਾਸ਼ਟਰਪਤੀ ਕਮਲਾ ਹੈਰਿਸ ਸ਼ੁੱਕਰਵਾਰ ਨੂੰ ਭਾਰਤ ਦੇ ਲੋਕਾਂ ਨਾਲ ਏਕਤਾ ਦਾ ਸੰਦੇਸ਼ ਦੇਣਗੇ। ਉਹ ਕੋਰੋਨਾ ਵਾਇਰਸ ਮਹਾਮਾਰੀ ਨਾਲ ਜੂਝ ਰਹੇ ਭਾਰਤ ਵਿਚ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਅਤੇ ਇਸ ਮਹਾਮਾਰੀ ’ਤੇ ਜਲਦੀ ਤੋਂ ਜਲਦੀ ਕਾਬੂ ਪਾਉਣ ਦੀ ਅਪੀਲ ਕਰਨਗੇ।
ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਹੈਰਿਸ ਡਿਜੀਟਲ ਪ੍ਰੋਗਰਾਮ “ਭਾਰਤ ਵਿੱਚ ਅਮਰੀਕਾ ਦੇ ਕੋਵਿਡ ਰਾਹਤ ਕੋਸ਼ਿਸ਼ਾਂ: ਵਿਦੇਸ਼ੀ ਭਾਰਤੀਆਂ ਦੇ ਦ੍ਰਿਸ਼ਟੀਕੋਣ” ਨੂੰ ਸੰਬੋਧਿਤ ਕਰਨਗੇ। ਵਿਦੇਸ਼ ਮੰਤਰਾਲੇ ਦੇ ਦੱਖਣੀ ਤੇ ਕੇਂਦਰੀ ਏਸ਼ੀਆ ਬਿਊਰੋ ਨੇ ਬੀਤੇ ਦਿਨ ਐਲਾਨ ਕੀਤਾ, ‘‘ਸਹਿਯੋਗੀ ਵਜੋਂ ਲੋਕਾਂ ਦੀਆਂ ਜ਼ਿੰਦਗੀਆਂ ਬਚਾਉਣ ਅਤੇ ਮਹਾਮਾਰੀ ਨੂੰ ਖ਼ਤਮ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਣ ਅਤੇ ਭਾਰਤ ਪ੍ਰਤੀ ਆਪਣੀ ਇਕਜੁੱਟਤਾ ਦਿਖਾਉਣ ਲਈ ਉਪ ਰਾਸ਼ਟਰਪਤੀ ਕਮਲਾ ਹੈਰਿਸ ਇਸ ਪ੍ਰੋਗਰਾਮ ਨੂੰ ਸੰਬੋਧਨ ਕਰਨਗੇ। ਸਥਾਨਕ ਸਮੇਂ ਅਨੁਸਾਰ ਸ਼ੁੱਕਰਵਾਰ ਨੂੰ, ਪ੍ਰੋਗਰਾਮ ਦੀ ਮੇਜ਼ਬਾਨੀ ਵਿਦੇਸ਼ੀ ਮਾਮਲਿਆਂ ਦੇ ਮੰਤਰਾਲੇ ਦੇ ਦੱਖਣੀ ਅਤੇ ਕੇਂਦਰੀ ਏਸ਼ੀਆ ਬਿਊਰੋ ਦੇ ਸਲਾਹਕਾਰ ਅਰਵਿਨ ਮੈਸਿੰਗਾ ਕਰਨਗੇ।