ਵਿੱਕੀ ਗੌਂਡਰ ਦੇ ਪਿਤਾ ਦੀ ਰੇਲਵੇ ਲਾਈਨਾਂ ਤੋਂ ਮਿਲੀ ਲਾ/ਸ਼

Rajneet Kaur
2 Min Read

ਚੰਡੀਗੜ੍ਹ: ਪੰਜਾਬ ਦੇ  ਗੈਂਗਸਟਰ ਹਰਜਿੰਦਰ ਸਿੰਘ ਉਰਫ ਵਿੱਕੀ ਗੌਂਡਰ ਦੇ ਪਿਤਾ ਦੀ ਮੌਤ ਦੀ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿਤਾ ਹੈ। ਉਨ੍ਹਾਂ ਦੀ ਮ੍ਰਿਤਕ ਦੇਹ ਮਲੋਟ ਸ਼੍ਰੀ ਗੰਗਾਨਗਰ ਰੇਲਵੇ ਟਰੈਕ ਤੋਂ ਮਿਲੀ ਹੈ।ਪਹਿਲਾਂ ਤਾਂ  ਜੀਆਰਪੀ ਨੂੰ ਰੇਲਵੇ ਟ੍ਰੈਕ ‘ਤੇ ਇਕ ਅਣਪਛਾਤੀ ਦੀ ਲਾਸ਼ ਮਿਲੀ ਸੀ, ਜਿਸ ਨੂੰ ਸ਼ਨਾਖਤ ਲਈ 72 ਘੰਟਿਆਂ ਲਈ ਮੁਰਦਾਘਰ ‘ਚ ਰਖਵਾਇਆ ਗਿਆ ਸੀ। ਲਾਸ਼ ਦੀ ਪਛਾਣ ਮ੍ਰਿਤਕ ਗੈਂਗਸਟਰ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਵਜੋਂ ਹੋਈ ਹੈ।

ਹਾਸਿਲ ਜਾਣਕਾਰੀ ਮੁਤਾਬਿਕ ਪਿਛਲੇ ਇੱਕ ਦੋ ਦਿਨਾਂ ਤੋਂ ਵਿੱਕੀ ਗੌਂਡਰ ਦੇ ਪਿਤਾ ਮਹਿਲ ਸਿੰਘ ਲਾਪਤਾ ਦੱਸੇ ਜਾ ਰਹੇ ਸਨ। ਪਰ ਇਸ ਤਰ੍ਹਾਂ ਲਾਸ਼ ਰੇਲਵੇ ਟਰੈਕ ਤੋਂ ਮਿਲਣ ਤੋਂ ਬਾਅਦ ਮਾਮਲਾ ਖੁਦਕੁਸ਼ੀ ਦਾ ਦੱਸਿਆ ਜਾ ਰਿਹਾ ਹੈ। ਫਿਲਹਾਲ ਮੌਕੇ ’ਤੇ ਪਹੁੰਚ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਫਿਲਹਾਲ ਪੁਲਿਸ ਨੇ ਸ਼ਨਾਖਤ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਮਹਿਲ ਸਿੰਘ ਨੇ ਖੁਦਕੁਸ਼ੀ ਕੀਤੀ ਹੈ ਜਾਂ ਉਨ੍ਹਾਂ ਦੀ ਹੱਤਿਆ ਕੀਤੀ ਗਈ ਹੈ।

ਦਸ ਦਈਏ ਕਿ  26 ਜਨਵਰੀ 2018 ਨੂੰ ਰਾਜਸਥਾਨ ਬਾਰਡਰ ਨੇੜੇ ਇਕ ਘਰ ਵਿਚ ਲੁਕੇ ਬੈਠੇ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਸੀ। ਇਸ ਦੌਰਾਨ ਸਿਪਾਹੀ ਬਲਵਿੰਦਰ ਸਿੰਘ ਤੇ ਕਿਰਪਾਲ ਸਿੰਘ ਜ਼ਖਮੀ ਹੋ ਗਏ ਸਨ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment