ਮੁੰਬਈ : ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦਾ ਵਿਆਹ 9 ਦਸੰਬਰ ਨੂੰ ਸਵਾਈ ਮਾਧੋਪੁਰ ਦੇ ਸਿਕਸ ਸੈਂਸ ਫੋਰਟ ਵਿੱਚ ਹੋਇਆ। ਵਿਆਹ ਦੇ ਬਾਅਦ ਤੋਂ ਹੀ ਇਸ ਜੋੜੇ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।
ਹੁਣ ਵਿੱਕੀ-ਕੈਟਰੀਨਾ ਨੇ ਖੁਦ ਆਪਣੇ ਹਲਦੀ ਸੈਰੇਮਨੀ ਦੀਆਂ ਕੁਝ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਸਾਹਮਣੇ ਆਈਆਂ ਤਸਵੀਰਾਂ ‘ਚ ‘ਵਿਕ-ਕੈਟ’ ਇਕ-ਦੂਜੇ ਨੂੰ ਹਲਦੀ ਲਗਾਉਂਦੇ ਅਤੇ ਪਰਿਵਾਰ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ।
ਵਿੱਕੀ-ਕੈਟਰੀਨਾ ਦੀ ਹਲਦੀ ਸੈਰੇਮਨੀ ਦੀਆਂ ਤਸਵੀਰਾਂ ।
ਵਿੱਕੀ ਕੌਸ਼ਲ ਦੀਆਂ ਤਸਵੀਰਾਂ ਨੂੰ ਹੁਣ ਤੱਕ 30 ਲੱਖ ਲੋਕਾਂ ਨੇ ਪਸੰਦ ਕੀਤਾ ਹੈ ਤਾਂ ਕੈਟਰੀਨਾ ਦੀ ਹਲਦੀ ਸੈਰੇਮਨੀ ਦੀਆਂ ਤਸਵੀਰਾਂ ਨੂੰ 40 ਲੱਖ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ । ਦੋਹਾਂ ਦੀਆਂ ਤਸਵੀਰਾਂ ਨੂੰ ‘ਲਾਈਕ’ ਕਰਨ ਦਾ ਗ੍ਰਾਫ਼ ਤੇਜ਼ੀ ਨਾਲ ਵਧ ਰਿਹਾ ਹੈ।
ਇਸ ਤੋਂ ਪਹਿਲਾਂ ਦੋਹਾਂ ਦੇ ਫੇਰਿਆਂ ਅਤੇ ਜੈਮਾਲਾ ਸਮੇਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ, ਜਿਹੜੀਆਂ ਕੁਝ ਹੀ ਘੰਟਿਆਂ ਵਿੱਚ ਦੁਨੀਆ ਭਰ ਵਿੱਚ ਵਾਇਰਲ ਹੋ ਗਈਆਂ । ਦੋਹਾਂ ਦੀਆਂ ਇਹਨਾਂ ਤਸਵੀਰਾਂ ਨੂੰ ਹੁਣ ਤੱਕ ਢੇਡ ਕਰੋੜ ਤੋਂ ਵੱਧ ਲੋਕਾਂ ਵਲੋਂ ਪਸੰਦ ਕੀਤਾ ਜਾ ਚੁੱਕਾ ਹੈ।