ਰਾਜ ਸਭਾ ‘ਚ ਹੋਈ ਧੱਕਾ-ਮੁੱਕੀ ਦਾ ਵੀਡੀਓ ਆਇਆ ਸਾਹਮਣੇ, ਵਿਰੋਧੀ ਧਿਰਾਂ ਨੇ ਸਰਕਾਰ ਨੂੰ ਘੇਰਿਆ, ਕੱਢਿਆ ਪੈਦਲ ਮਾਰਚ

TeamGlobalPunjab
3 Min Read

ਨਵੀਂ ਦਿੱਲੀ : ਮਾਨਸੂਨ ਸੈਸ਼ਨ ਦੇ ਦੌਰਾਨ ਬੁੱਧਵਾਰ ਨੂੰ ਰਾਜ ਸਭਾ ਵਿੱਚ ਹੋਏ ਹੰਗਾਮੇ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਰਾਹੁਲ ਗਾਂਧੀ ਸਮੇਤ 15 ਵਿਰੋਧੀ ਨੇਤਾਵਾਂ ਨੇ ਇਸ ਨੂੰ ਲੋਕਤੰਤਰ ਦੀ ਹੱਤਿਆ ਕਿਹਾ ਹੈ, ਇਸਦੇ ਜਵਾਬ ‘ਚ ਕੇਂਦਰ ਸਰਕਾਰ ਦੇ 8 ਮੰਤਰੀਆਂ ਨੇ 48 ਮਿੰਟ ਲਈ ਪ੍ਰੈਸ ਕਾਨਫਰੰਸ ਕੀਤੀ ਅਤੇ ਵਿਰੋਧੀ ਧਿਰ ਦੇ ਦੋਸ਼ਾਂ ਦਾ ਜਵਾਬ ਦਿੱਤਾ।

 

ਹੁਣ ਉਸ ਘਟਨਾ ਦਾ ਵੀਡੀਓ ਸਾਹਮਣੇ ਆਇਆ ਹੈ, ਜਿਸ ਕਾਰਨ ਵਿਰੋਧੀ ਧਿਰ ਲਗਾਤਾਰ ਸਰਕਾਰ ‘ਤੇ ਹਮਲੇ ਕਰ ਰਹੀ ਹੈ। ਕਰੀਬ ਢਾਈ ਮਿੰਟ ਦੇ ਇਸ ਵੀਡੀਓ ‘ਚ ਵਿਰੋਧੀ ਧਿਰ ਦੇ ਸੰਸਦ ਮੈਂਬਰ ਅਤੇ ਮਾਰਸ਼ਲਾਂ ਦਰਮਿਆਨ ਦੀ ਧੱਕਾ-ਮੁੱਕੀ ਨੂੰ ਸਾਫ਼ ਵੇਖਿਆ ਜਾ ਸਕਦਾ ਹੈ। ਇੰਨਾ ਹੀ ਨਹੀਂ ਮਹਿਲਾ ਸੰਸਦ ਮੈਂਬਰਾਂ ਨਾਲ ਹੋਈ ਬਦਸਲੂਕੀ ਵੀ ਨਜ਼ਰ ਆ ਰਹੀ ਹੈ।

- Advertisement -

ਹੇਠਾਂ ਵੇਖੋ ਰਾਜ ਸਭਾ ਅੰਦਰ ਹੋਏ ਹੰਗਾਮੇ ਦੀ ਵੀਡੀਓ ;

 

 

 

ਵੀਰਵਾਰ ਨੂੰ ਜਿਹੜਾ ਵੀਡੀਓ ਸਾਹਮਣੇ ਆਇਆ ਹੈ, ਉਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਵਿਰੋਧੀ ਧਿਰ ਦੇ ਸੰਸਦ ਮੈਂਬਰ ਵੈੱਲ ਵਿੱਚ ਵਿਰੋਧ ਪ੍ਰਦਰਸ਼ਨ ਕਰ ਰਹੇ ਸਨ ਅਤੇ ਇਸ ਦੌਰਾਨ ਉਨ੍ਹਾਂ ਨੂੰ ਸੰਭਾਲਣ ਲਈ ਮਾਰਸ਼ਲਾਂ ਨੂੰ ਬੁਲਾਇਆ ਗਿਆ। ਸੰਸਦ ਮੈਂਬਰਾਂ ਅਤੇ ਮਾਰਸ਼ਲਾਂ ਦਰਮਿਆਨ ਟਕਰਾਅ ਸਾਫ਼ ਦਿਖਾਈ ਦੇ ਰਿਹਾ ਹੈ। ਵੀਡੀਓ ‘ਚ ਕੁਝ ਸੰਸਦ ਮੈਂਬਰ ਮੇਜ਼ ‘ਤੇ ਚੜ੍ਹਦੇ ਨਜ਼ਰ ਆ ਰਹੇ ਹਨ। ਇਹ ਵੀ ਸਾਫ਼ ਨਜ਼ਰ ਆ ਰਿਹਾ ਹੈ ਕਿ ਕੁਝ ਮਹਿਲਾ ਸੰਸਦ ਮੈਂਬਰਾਂ ਨਾਲ ਵੀ ਧੱਕਾ ਕੀਤਾ ਗਿਆ ਸੀ।

- Advertisement -

ਇਸ ਦੇ ਜਵਾਬ ਵਿੱਚ ਕੇਂਦਰੀ ਮੰਤਰੀਆਂ ਨੇ ਵੀਰਵਾਰ ਦੁਪਹਿਰ ਇੱਕ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਵਿਰੋਧੀ ਧਿਰ ਨੇ ਕੰਮ ਵਿੱਚ ਰੁਕਾਵਟ ਪਾਉਣ ਦਾ ਕੰਮ ਕੀਤਾ ਅਤੇ ਇਸ ਦੇ ਲਈ ਉਨ੍ਹਾਂ ਨੂੰ ਦੇਸ਼ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਵਿਰੋਧੀ ਧਿਰ ਨੂੰ ਮਗਰਮੱਛ ਦੇ ਹੰਝੂ ਨਹੀਂ ਵਹਾਉਣੇ ਚਾਹੀਦੇ।

ਵਿਰੋਧੀ ਧਿਰ ਨੇ ਸੰਸਦ ਤੋਂ ਵਿਜੈ ਚੌਂਕ ਤੱਕ ਕੱਢਿਆ ਪੈਦਲ ਮਾਰਚ

ਉਧਰ ਵਿਰੋਧੀ ਧਿਰ ਦੇ ਨੇਤਾਵਾਂ ਨੇ ਬੁੱਧਵਾਰ ਨੂੰ ਸਦਨ ਵਿੱਚ ਹੰਗਾਮੇ ਦੇ ਵਿਰੋਧ ਵਿੱਚ ਵੀਰਵਾਰ ਨੂੰ ਇੱਕ ਮਾਰਚ ਕੱਢਿਆ।‌‌

ਸੰਸਦ ਤੋਂ ਵਿਜੈ ਚੌਂਕ ਤੱਕ ਕੱਢੇ ਇਸ ਪੈਦਲ ਮਾਰਚ ਵਿੱਚ ਰਾਹੁਲ ਗਾਂਧੀ, ਸ਼ਿਵ ਸੈਨਾ ਆਗੂ ਸੰਜੇ ਰਾਊਤ ਅਤੇ ਹੋਰ ਸ਼ਾਮਲ ਹੋਏ। ਰਾਹੁਲ ਗਾਂਧੀ ਨੇ ਸਰਕਾਰ ‘ਤੇ ਦੋਸ਼ ਲਾਇਆ ਕਿ ਸਾਜ਼ਿਸ਼ ਅਧੀਨ ਸਦਨ ‘ਚ ਮਾਰਸ਼ਲਾਂ ਤੋਂ ਉਨ੍ਹਾਂ’ ਤੇ ਹਮਲਾ ਕਰਵਾਇਆ ਗਿਆ। ਰਾਹੁਲ ਗਾਂਧੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸੰਸਦ ਮੈਂਬਰਾਂ ਨੂੰ ਸਦਨ ਵਿੱਚ ਕੁੱਟਿਆ ਗਿਆ ਹੈ। ਇਸ ਦੇ ਨਾਲ ਹੀ ਡੀਐਮਕੇ ਨੇ ਕਿਹਾ ਕਿ ਸਾਡੀਆਂ ਮਹਿਲਾ ਸੰਸਦ ਮੈਂਬਰਾਂ ਨੂੰ ਵੀ ਧੱਕਾ ਦਿੱਤਾ ਗਿਆ ਅਤੇ ਕੁੱਟਿਆ ਗਿਆ।

Share this Article
Leave a comment