ਅੰਮ੍ਰਿਤਸਰ: ਅੰਮ੍ਰਿਤਸਰ ਦੇ ਏਅਰਪੋਰਟ ਥਾਣੇ ਦੇ ਏਐਸਆਈ ਵੱਲੋਂ NRI ਨੌਜਵਾਨ ਤੋਂ ਰਿਸ਼ਵਤ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਜਿਵੇਂ ਹੀ ਇਹ ਵੀਡੀਓ ਐੱਸ.ਐੱਸ.ਪੀ ਕੋਲ ਪਹੁੰਚੀ ਤਾਂ ਉਨ੍ਹਾਂ ਨੇ ASI ਨੂੰ ਸਸਪੈਂਡ ਕਰਕੇ ਮਾਮਲਾ ਦਰਜ ਕਰ ਦਿੱਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਸੁਭਾਸ਼ ਸਹਿਗਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪ੍ਰਵਾਸੀ ਭਾਰਤੀ ਨੌਜਵਾਨ ਅੰਮ੍ਰਿਤਸਰ ਏਅਰਪੋਰਟ ਰੋਡ ‘ਤੇ ਸਥਿਤ ਇਕ ਨਿੱਜੀ ਰੈਸਟੋਰੈਂਟ ‘ਚ ਖਾਣਾ ਖਾਣ ਗਿਆ ਸੀ ਪਰ ਉਥੇ ਪਹਿਲਾਂ ਤੋਂ ਹੀ ਕੁਝ ਪੁਲਿਸ ਅਧਿਕਾਰੀ ਬਿਨਾਂ ਵਰਦੀ ਤੋਂ ਬੈਠੇ ਸਨ। ਜਿਸ ਨੇ ਐਨਆਰਆਈ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਕਿਹਾ ਕਿ ਇਸ ਰੈਸਟੋਰੈਂਟ ਦੇ ਅੰਦਰ ਹੁੱਕਾ ਚੱਲ ਰਿਹਾ ਹੈ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਹ ਇੱਥੇ ਹੁੱਕਾ ਪੀਣ ਆਏ ਹਨ। ਜਿਸ ਤੋਂ ਬਾਅਦ ਪੁਲਿਸ ਨੇ ਐਨਆਰਆਈ ਨੌਜਵਾਨਾਂ ਦੀ ਕੁੱਟਮਾਰ ਕਰਕੇ ਜੇਲ੍ਹ ਅੰਦਰ ਬੰਦ ਕਰ ਦਿੱਤਾ ਅਤੇ ਬਾਅਦ ਵਿੱਚ ਪਰਿਵਾਰ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਜਦੋਂ ਅਸੀਂ ਥਾਣਾ ਸਦਰ ਵਿਖੇ ਪੁਲਿਸ ਅਧਿਕਾਰੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਪਹਿਲਾਂ ਮਾਮਲਾ ਦਰਜ ਕਰਨ ਦੀ ਧਮ.ਕੀ ਦਿੱਤੀ ਅਤੇ ਬਾਅਦ ‘ਚ 1 ਲੱਖ ਰੁਪਏ ਦੀ ਮੰਗ ਵੀ ਕੀਤੀ।
ਸਮਾਜ ਸੇਵੀ ਸੁਭਾਸ਼ ਸਹਿਗਲ ਨੇ ਦੱਸਿਆ ਕਿ ਜਦੋਂ ਅਸੀਂ ਉਸ ਪ੍ਰਾਈਵੇਟ ਰੈਸਟੋਰੈਂਟ ਦੇ ਮਾਲਕ ਨੂੰ ਫੜ ਕੇ ਪੁਲਿਸ ਦੇ ਹਵਾਲੇ ਕੀਤਾ ਤਾਂ ਪੁਲਿਸ ਨੇ ਮਾਲਕ ਨੂੰ ਛੱਡ ਕੇ ਐਨ.ਆਰ.ਆਈ ਨੌਜਵਾਨ ਤੋਂ ਪੈਸਿਆਂ ਦੀ ਮੰਗ ਕੀਤੀ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 82 ਹਜ਼ਾਰ ਰੁਪਏ ਅਤੇ ਤੇ ਮੁਬਾਈਲ ਫੋਨ ਲੈ ਲਿਆ ਗਿਆ ਸੀ। ਜਿਸ ਤੋਂ ਬਾਅਦ ਅਗਲੇ ਦਿਨ ਸਵੇਰੇ 6 ਵਜੇ ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਗਿਆ।
ਸੁਭਾਸ਼ ਸਹਿਗਲ ਨੇ ਦੱਸਿਆ ਕਿ ਜਦੋਂ ਉਹ ਸ਼ਾਮ ਨੂੰ ਦੁਬਾਰਾ ਏਅਰਪੋਰਟ ਥਾਣੇ ਗਿਆ ਤਾਂ ਪੁਲਿਸ ਨੇ ਨੌਜਵਾਨ ਨੂੰ 82 ਹਜ਼ਾਰ ਰੁਪਏ ਵਿੱਚੋਂ ਸਿਰਫ਼ 70 ਹਜ਼ਾਰ ਰੁਪਏ ਵਾਪਿਸ ਕਰ ਦਿੱਤੇ ਅਤੇ 30 ਹਜ਼ਾਰ ਰੁਪਏ ਰਿਸ਼ਵਤ ਲੈ ਕੇ ਕੇਸ ਬੰਦ ਕਰਨ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਮਾਮਲੇ ਦੀ ਪੂਰੀ ਵੀਡੀਓ ਵੀ ਬਣਾਈ ਹੈ।ਉਨ੍ਹਾਂ ਕਿਹਾ ਕਿ ਜਿਸ ਤੋਂ ਬਾਅਦ ਇਹ ਸਾਰੀ ਵੀਡੀਓ ਅਤੇ ਮਾਮਲਾ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ। ਜਿਸ ਤੋਂ ਬਾਅਦ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਏ.ਐਸ.ਆਈ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।