ਨਵੀਂ ਦਿੱਲੀ : ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ‘ਚ ਨਾਮਜ਼ਦ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੀਪ ਸਿੱਧੂ ਨੂੰ ਹਰਿਆਣਾ ਦੇ ਕਰਨਾਲ ਤੋਂ ਕਾਬੂ ਕੀਤਾ ਗਿਆ। ਕ੍ਰਾਈਮ ਬ੍ਰਾਂਚ ਦੀ ਟੀਮ ਸਿੱਧੂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਦਿੱਲੀ ਲੈ ਕੇ ਪਹੰੁਚ ਗਈ ਹੈ। ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ।
ਦੀਪ ਸਿੱਧੂ ਖਿਲਾਫ਼ ਲਾਲ ਕਿਲ੍ਹੇ ‘ਤੇ ਧਾਰਮਿਕ ਝੰਡਾ ਲਗਾਉਣ ਅਤੇ ਭੀੜ ਨੂੰ ਹਿੰਸਾ ਲਾਈ ਉਕਸਾਉਣ ਦੇ ਇਲਜ਼ਾਮ ਹਨ। ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਉਸ ਦੇ ਖਿਲਾਫ਼ ਦੇਸ਼ਧ੍ਰੋਹ ਅਤੇ UAPA ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੋਇਆ ਹੈ। ਦੀਪ ਸਿੱਧੂ ਪੁਲਿਸ ਨੂੰ ਕਾਫੀ ਦਿਨਾਂ ਤੋਂ ਲੋੜਿੰਦਾ ਸੀ। ਪੁਲਿਸ ਨੇ ਉਸ ‘ਤੇ ਇੱਕ ਲੱਖ ਰੁਪਏ ਦਾ ਇਨਾਮ ਵੀ ਰੱਖਿਆ ਸੀ। ਅੱਜ ਦੀਪ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।