ਵਾਸ਼ਿੰਗਟਨ: ਦੁਨੀਆਂ ਵਿੱਚ ਫੈਲੀ ਮਹਾਮਾਰੀ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ । ਬੀਤੇ ਦਿਨੀਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਇਸ ਦਾ ਸ਼ਿਕਾਰ ਹੋ ਗਏ ਸਨ । ਪਰ ਹੁਣ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਹੋ ਰਿਹਾ ਹੈ । ਇਸ ਦੀ ਜਾਣਕਾਰੀ ਖੁਦ ਉਨ੍ਹਾਂ ਆਪਣੇ ਟਵੀਟਰ ਹੈਂਡਲ ਰਾਹੀਂ ਦਿੱਤੀ ਹੈ । ਟਰੰਪ ਨੇ ਦੱਸਿਆ ਕਿ ਕੋਰੋਨਾ ਨਾਲ ਜੰਗ ਵਿਚ ਉਹ ਬਿਹਤਰ ਮਹਿਸੂਸ ਕਰ ਰਹੇ ਹਨ ਪਰ ਅਜੇ ਅਸਲ ਇਮਤਿਹਾਨ ਬਾਕੀ ਹੈ।
— Donald J. Trump (@realDonaldTrump) October 3, 2020
ਜਿਕਰ ਏ ਖਾਸ ਹੈ ਕਿ ਟਰੰਪ ਦਾ ਇਹ ਟਵੀਟ ਉਸ ਸਮੇਂ ਸਾਹਮਣੇ ਆਇਆ ਹੈ ਜਦੋਂ ਉਨ੍ਹਾਂ ਦੇ ਫੈਨਜ ਟਰੰਪ ਦੀ ਸਿਹਤ ਲਈ ਚਿੰਤਤ ਸਨ। ਟਰੰਪ ਨੇ ਦੱਸਿਆ ਕਿ ਮੈਂ ਜਦੋ ਆਇਆ ਸੀ ਤਾਂ ਠੀਕ ਮਹਿਸੂਸ ਨਹੀਂ ਕਰ ਰਿਹਾ ਸੀ ਪਰ ਹੁਣ ਬਹੁਤ ਵਧੀਆ ਮਹਿਸੂਸ ਕਰ ਰਿਹਾ ਹਾਂ ।