ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ ‘ਚ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਲਿਆਂਦੇ ਗਏ ਬਿੱਲ ਸਰਬਸੰਮਤੀ ਨਾਲ ਪਾਸ ਕਰ ਦਿੱਤੇ ਗਏ ਹਨ। ਇਨ੍ਹਾਂ ਬਿੱਲਾਂ ‘ਤੇ ਮੁੱਖ ਮੰਤਰੀ ਕੈਪਟਨ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਇਕ ਦਿਨ ਲਈ ਹੋਰ ਵਧਾ ਦਿੱਤਾ ਗਿਆ ਹੈ।
ਇਸ ਮੌਕੇ ਕੈਪਟਨ ਨੇ ਸੂਬੇ ਦੀਆਂ ਸਮੂਹ ਸਿਆਸੀ ਧਿਰਾਂ ਨੂੰ ਪੰਜਾਬ ਦੀ ਰਾਖੀ ਖਾਤਰ ਕਰਨ ਦੀ ਭਾਵਨਾ ਨਾਲ ਆਪਣੇ ਸਿਆਸੀ ਹਿੱਤਾਂ ਤੋਂ ਉਪਰ ਉਠਣ ਦੀ ਅਪੀਲ ਕੀਤੀ।