ਮੋਦੀ ਦੇ ਤਿੰਨ ਖੇਤੀ ਆਰਡੀਨੈਂਸਾਂ ਖ਼ਿਲਾਫ਼ ਵਿਧਾਨ ਸਭਾ ‘ਚ ਮਤਾ ਪਾਸ

TeamGlobalPunjab
1 Min Read

ਚੰਡੀਗੜ੍ਹ: ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਕਿਸਾਨ ਆਰਡੀਨੈਂਸਾਂ ਦੇ ਖਿਲਾਫ਼ ਪੰਜਾਬ ਵਿਧਾਨ ਸਭਾ’ ਚ ਮਤਾ ਪਾਸ ਕੀਤਾ ਗਿਆ ਹੈ। ਆਰਡੀਨੈਂਸ ਦੇ ਖ਼ਿਲਾਫ਼ ਮਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਕੀਤਾ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮਤੇ ਨੂੰ ਕਿਸਾਨ ਵਿਰੋਧੀ ਦੱਸਿਆ। ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਕੀਤੇ ਗਏ ਮਤੇ ਦੀ ਹਮਾਇਤ ਆਮ ਆਦਮੀ ਪਾਰਟੀ ਅਤੇ ਲੋਕ ਇਨਸਾਫ਼ ਪਾਰਟੀ ਵੱਲੋਂ ਕੀਤੀ ਗਈ।

ਹਾਲਾਂਕਿ ਅਕਾਲੀ ਦਲ ਲਗਾਤਾਰ ਕੈਪਟਨ ਸਰਕਾਰ ਦੇ ਇਸ ਫ਼ੈਸਲੇ ਦਾ ਵਿਰੋਧ ਕਰਦਾ ਆ ਰਿਹਾ ਹੈ। ਸੁਖਬੀਰ ਸਿੰਘ ਬਾਦਲ ਨੇ ਕੇਂਦਰ ਦੇ ਆਰਡੀਨੈਂਸਾਂ ਨੂੰ ਕਿਸਾਨ ਪੱਖੀ ਦੱਸਿਆ ਸੀ। ਅਕਾਲੀ ਦਲ ਦਾ ਦਾਅਵਾ ਹੈ ਕਿ ਇਸ ਕਿਸਾਨ ਆਰਡੀਨੈਂਸ ਦੇ ਨਾਲ ਐਮਐਸਪੀ ਤੇ’ ਖ਼ਰੀਦ ਖ਼ਤਮ ਨਹੀਂ ਹੋਵੇਗੀ ਅਤੇ ਨਾ ਹੀ ਪੰਜਾਬ ਦਾ ਮੰਡੀਕਰਨ ਢਾਂਚਾ ਬਦਲਿਆ ਜਾਵੇਗਾ।

ਪਰ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਕੀਤੇ ਗਏ ਮਤੇ ਨੂੰ ਆਮ ਆਦਮੀ ਪਾਰਟੀ ਲੋਕ ਇਨਸਾਫ਼ ਪਾਰਟੀ ਸਮੇਤ ਕਾਂਗਰਸ ਨੇ ਪਾਸ ਕਰ ਦਿੱਤਾ ਹੈ।

Share this Article
Leave a comment