ਬਠਿੰਡਾ : ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਨੂੰ ਸੱਤਾ ਤੇ ਕਈ ਮਹੀਨੇ ਬੀਤ ਚੁੱਕੇ ਹਨ ਪਰ ਜਿਹੜੇ ਵਾਅਦੇ ਕੀਤੇ ਸੀ ਉਹ ਅਜੇ ਤੱਕ ਵੀ ਪੂਰੇ ਨਹੀਂ ਹੋਏ। ਜੀ ਹਾਂ ਫੇਰ ਭਾਵੇਂ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਇਨਸਾਫ਼ ਦੁਆਉਣ ਦੀ ਗੱਲ ਹੋਵੇ ਭਾਵੇਂ ਔਰਤਾਂ ਨੂੰ ਰੁਪਏ ਦੇਣ ਦੀ ਗੱਲ ਹੋਵੇ ਸਰਕਾਰ ਨੇ ਇਹ ਵਾਅਦੇ ਪੂਰੇ ਨਹੀ ਕੀਤੇ। ਜਿਸ ਨੂੰ ਲੈ ਕੇ ਲੋਕਾਂ ਤੇ ਵੱਲੋਂ ਸਰਕਾਰ ਦਾ ਵਿਰੋਧ ਵੀ ਕੀਤਾ ਜਾਂਦਾ ਰਿਹਾ ਹੈ । ਇਸੇ ਦਰਮਿਆਨ ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਬਾਬਤ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜਦੋਂ ਵੀ ਗੱਲ ਔਰਤਾਂ ਦੀ ਆਉਂਦੀ ਹੈ ਤਾਂ ਉਹ ਹਮੇਸ਼ਾ ਹੀ ਸਦਨ ਵਿੱਚ ਇਸ ਦੀ ਹਮਾਇਤ ਕਰਦੇ ਹਨ। ਆਮ ਆਦਮੀ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਔਰਤਾਂ ਨੂੰ ਪੈਸੇ ਦੇਣ ਦੇ ਕੀਤੇ ਗਏ ਵਾਅਦੇ ਬਾਰੇ ਬੋਲਦਿਆਂ ਕਿਹਾ ਕਿ ਇਹ ਫੈਸਲਾ ਸਰਕਾਰ ਨੇ ਕਰਨਾ ਹੈ।
ਦੱਸ ਦੇਈਏ ਕਿ ਬੀਤੇ ਕਲ ਪੰਜਾਬ ਵਿਧਾਨ ਸਭਾ ਦੇ ਸਪੀਕਰ ਬਠਿੰਡਾ ਵਿਖੇ ਜੁਗਨੂੰਆਂ ਦਾ ਮੇਲਾ ਦੇਖਣ ਲਈ ਪਹੁੰਚੇ ਸਨ। ਇਸ ਮੌਕੇ ਮੇਲੇ ਵਿਚ ਲੱਗੀਆਂ ਦੁਕਾਨਾ ਤੇ ਹੱਥੀਂ ਕਿਰਤ ਕਰਨ ਵਾਲੇ ਲੋਕਾਂ ਦੀਆਂ ਸਟਾਲਾਂ ਨੂੰ ਦੇਖ ਕੇ ਬਹੁਤ ਪ੍ਰਭਾਵਿਤ ਹੋਏ। ਉਨ੍ਹਾਂ ਇਸ ਮੌਕੇ ਬੋਲਦਿਆਂ ਕਿਹਾ ਕਿ ਇਹ ਉਹ ਲੋਕ ਹਨ ਜਿਨ੍ਹਾਂ ਨੇ ਸਮਾਜ ਵਿਚ ਦਿਖਾਈ ਦਿੰਦਾ ਨਿਘਾਰ ਦੂਰ ਕਰ ਦੇਣਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕੰਮ ਕਰਨ ਦੇ ਲਈ ਅੰਬਾਨੀ-ਅਡਾਨੀ ਇੱਥੇ ਆਉਣਾ ਚਾਹੁੰਦੇ ਸਨ ਹੱਥੀਂ ਕਿਰਤ ਕਰਨ ਵਾਲੇ ਲੋਕ ਉਹ ਕੰਮ ਕਰ ਰਹੇ ਹਨ।