ਆਸਟਰੀਆ ‘ਚ ਵੱਡਾ ਅੱਤਵਾਦੀ ਹਮਲਾ, 6 ਥਾਵਾਂ ‘ਤੇ ਹਮਲਾਵਰਾਂ ਵਲੋਂ ਅੰਨ੍ਹੇਵਾਹ ਫਾਇਰਿੰਗ

TeamGlobalPunjab
2 Min Read

ਨਿਊਜ਼ ਡੈਸਕ: ਆਸਟਰੀਆ ਦੀ ਰਾਜਧਾਨੀ ਵਿਆਨਾ ‘ਚ ਭਿਆਨਕ ਅੱਤਵਾਦੀ ਹਮਲਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਵਿੱਚ ਲਗਭਗ ਸੱਤ ਲੋਕਾਂ ਦੀ ਮੌਤ ਹੋ ਗਈ ਅਤੇ 15 ਲੋਕ ਜ਼ਖਮੀ ਹਨ। ਮਿਲੀ ਜਾਣਕਾਰੀ ਮੁਤਾਬਕ 6 ਵੱਖ-ਵੱਖ ਥਾਂਵਾਂ ਤੇ ਹਮਲਾਵਰਾਂ ਵਲੋਂ ਗੋਲੀਬਾਰੀ ਕੀਤੀ ਗਈ।

ਆਸਟਰੀਆ ਦੀ ਸਰਕਾਰੀ ਨਿਊਜ਼ ਏਜੰਸੀ ਮੁਤਾਬਕ ਇਹ ਘਟਨਾ ਸੋਮਵਾਰ ਰਾਤ ਅਤੇ ਭਾਰਤੀ ਸਮੇਂ ਅਨੁਸਾਰ ਮੰਗਲਵਾਰ ਸਵੇਰੇ ਤੜਕੇ 5 ਵਜੇ ਵਾਪਰੀ ਹੈ।

ਹਮਲਾਵਰਾਂ ਵੱਲੋਂ ਕਈ ਇਲਾਕਿਆਂ ਵਿੱਚ ਰੁਕ ਰੁਕ ਕੇ ਫਾਇਰਿੰਗ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਇਲਾਕਿਆਂ ਦੀ ਘੇਰਾਬੰਦੀ ਕਰ ਲਈ। ਪੁਲਿਸ ਨੂੰ ਹਮਲਾਵਰਾਂ ਦੀ ਗਿਣਤੀ ਹਾਲੇ ਸਾਫ਼ ਨਹੀਂ ਪਤਾ ਚਲ ਸਕੀ। ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਨੇ ਇਕ ਹਮਲਾਵਰ ਨੂੰ ਜ਼ਖ਼ਮੀ ਕਰ ਦਿੱਤਾ ਹੈ। ਅੱਤਵਾਦੀਆਂ ਵੱਲੋਂ ਇਸ ਹਮਲੇ ਨੂੰ ਵੀ ਮੁੰਬਈ ਟੈਰਰ ਅਟੈਕ ਵਾਂਗ ਅੰਜਾਮ ਦਿੱਤਾ ਗਿਆ। ਇਸ ਲਈ ਪੁਲਿਸ ਉਲਝਣ ਵਿੱਚ ਨਜ਼ਰ ਆ ਰਹੀ ਸੀ ਕਿਉਂਕਿ ਹਮਲਾਵਰ ਇੱਕ ਤੋਂ ਬਾਅਦ ਇਕ ਛੇ ਥਾਵਾਂ ‘ਤੇ ਗੋਲੀਬਾਰੀ ਕਰ ਰਹੇ ਸਨ।

ਇਸ ਹਮਲੇ ਦੀ ਦੁਨੀਆ ਭਰ ‘ਚ ਨਿਖੇਧੀ ਕੀਤੀ ਜਾ ਰਹੀ ਹੈ-

- Advertisement -

Share this Article
Leave a comment