ਵਿਜੀਲੈਂਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਕੀਤਾ ਗ੍ਰਿਫ਼ਤਾਰ

Rajneet Kaur
3 Min Read

ਲੁਧਿਆਣਾ : ਵਿਜੀਲੈਂਸ ਨੇ ਕਾਂਗਰਸ ਦੇ ਖ਼ੁਰਾਕ ਤੇ ਸਪਲਾਈ ਮਾਮਲਿਆਂ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਭਾਰਤ ਭੂਸ਼ਣ ਨੂੰ ਇਕ ਸੈਲੂਨ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਆਸ਼ੂ ‘ਤੇ 2,000 ਕਰੋੜ ਰੁਪਏ ਦੇ ਟੈਂਡਰਾਂ ‘ਚ ਕਥਿਤ ਘਪਲੇ ਦਾ ਦੋਸ਼ ਹੈ। ਸਾਬਕਾ ਕਾਂਗਰਸੀ ਮੰਤਰੀ ਨੂੰ ਲੁਧਿਆਣਾ ਵਿਖੇ ਇੱਕ ਸੈਲੂਨ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ। ਇਸ ਗ੍ਰਿਫਤਾਰ ’ਤੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਪੰਜਾਬ ਵਿਚ ਜੰਗਲ ਰਾਜ ਚਲ ਰਿਹਾ ਹੈ। ਉਹਨਾਂ ਕਿਹਾ ਕਿ ਟੀਮ ਕੋਲ ਕੋਈ ਕਾਗਜ਼ ਨਹੀਂ ਸੀ ਤੇ ਗ੍ਰਿਫਤਾਰੀ ਧੱਕੇਸ਼ਾਹੀ ਹੈ।

ਇਸ ਤੋਂ ਪਹਿਲਾਂ ਵਿਜੀਲੈਂਸ ਨੇ ਮੰਡੀਆਂ ਵਿੱਚੋਂ ਅਨਾਜ ਦੀ ਲਿਫਟਿੰਗ ਦਾ ਠੇਕਾ ਲੈਣ ਵਾਲੇ ਠੇਕੇਦਾਰ ਤੇਲੂ ਰਾਮ, ਸਾਥੀ ਜਗਰੂਪ ਸਿੰਘ, ਗੁਰਦਾਸ ਰਾਮ ਐਂਡ ਕੰਪਨੀ ਅਤੇ ਸੰਦੀਪ ਭਾਟੀਆ ਖ਼ਿਲਾਫ਼ ਕੇਸ ਦਰਜ ਕਰਕੇ ਤੇਲੂ ਰਾਮ ਨੂੰ ਗ੍ਰਿਫ਼ਤਾਰ ਕੀਤਾ ਸੀ।ਵਿਜੀਲੈਂਸ ਨੇ ਕੁਝ ਦਿਨ ਪਹਿਲਾਂ ਆਸ਼ੂ ਦੇ ਨਜ਼ਦੀਕੀ ਮੀਨੂੰ ਮਲਹੋਤਰਾ ਦਾ ਨਾਮ ਲਿਆ ਸੀ ਅਤੇ ਉਸ ਦੇ ਘਰ ਛਾਪਾ ਮਾਰਿਆ ਸੀ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ। ਆਸ਼ੂ ਪਹਿਲਾਂ ਹੀ ਹਾਈ ਕੋਰਟ ਵਿਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕਰ ਚੁੱਕੇ ਹਨ। ਪੰਜਾਬ ‘ਚ ਕੈਪਟਨ ਅਮਰਿੰਦਰ ਦੀ ਸਰਕਾਰ ਵੇਲੇ ਵੀ ਆਸ਼ੂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ ਪਰ ਉਦੋਂ ਕੈਪਟਨ ਨੇ ਆਸ਼ੂ ਦਾ ਬਚਾਅ ਕਰਦਿਆਂ ਕਲੀਨ ਚਿੱਟ ਦੇ ਦਿੱਤੀ ਸੀ।

ਦਸ ਦਈਏ ਕਿ ਦਾਣਾ ਮੰਡੀਆਂ ’ਚ ਕਣਕ ਦੀ ਲੋਡਿੰਗ ਤੇ ਅਨਲੋਡਿੰਗ ਲਈ ਮਜ਼ਦੂਰਾਂ ਤੇ ਵਾਹਨਾਂ ਨੂੰ ਲੈ ਕੇ ਟੈਂਡਰ ਜਾਰੀ ਹੋਏ ਸਨ। ਇਸ ਵਿੱਚ ਇਹ ਗੱਲ ਸਾਹਮਣੇ ਆਈ ਕਿ ਕਈ ਅਜਿਹੇ ਵਾਹਨਾਂ ਦੇ ਨੰਬਰ ਲਾਏ ਗਏ, ਜੋ ਟਰੱਕਾਂ ਦੀ ਥਾਂ ਸਕੂਟਰਾਂ ਤੇ ਮੋਟਰਸਾਈਕਲਾਂ ਦੇ ਸਨ। ਜਿਨ੍ਹਾਂ ਵਾਹਨਾਂ ਦੇ ਇਹ ਨੰਬਰ ਹਨ, ਉਹ ਮਾਲ ਢੋਹਣ ਲਈ ਯੋਗ ਹੀ ਨਹੀਂ ਹਨ। ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀਆਂ ਦੇ ਕਾਫ਼ੀ ਨਜ਼ਦੀਕੀ ਸਨ। ਇਸ ਕਾਰਨ ਮਿਲੀਭੁਗਤ ਕਰਕੇ ਉਸ ਨੂੰ ਟੈਂਡਰ ਦਿੱਤੇ ਗਏ। ਇਹ ਵੀ ਦੱਸਿਆ ਗਿਆ ਹੈ ਕਿ ਇਸ ਮਿਲੀਭੁਗਤ ’ਚ ਸਭ ਤੋਂ ਵੱਡਾ ਹੱਥ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਸੀ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment