ਨਿਊਜ਼ ਡੈਸਕ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਸੰਗਰੂਰ ਜ਼ਿਲ੍ਹੇ ਦੇ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਬਘੀਰਥ ਰਾਏ ਨੂੰ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਨਗਰ ਕੌਂਸਲ ਸੁਨਾਮ ਵਿੱਚ ਫੰਡਾਂ ਦੇ ਘਪਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ।ਜਿਸ ਦੌਰਾਨ ਪਤਾ ਲੱਗਾ ਕਿ ਬਘੀਰਥ ਰਾਏ ਨੇ ਆਪਣੀ ਸਰਕਾਰੀ ਗੱਡੀ ਦੀ ਮੁਰੰਮਤ ਦੇ ਫਰਜ਼ੀ ਬਿੱਲ ਤਿਆਰ ਕੀਤੇ ਸਨ।
ਇਸ ਤੋਂ ਇਲਾਵਾ ਉਨ੍ਹਾਂ ਨੇ ਦੋ ਵਾਰ ਆਪਣੇ ਕਾਰਜਕਾਲ ਦੌਰਾਨ ਸੂਬਾ ਸਰਕਾਰ ਦੇ ਨਿਰਦੇਸ਼ ਮੁਤਾਬਕ ਨਗਰ ਨਿਗਮ ਵਿਚ ਨਿਰਧਾਰਤ ਵਿਗਿਆਪਨ ਨੀਤੀ ਨੂੰ ਠੀਕ ਤਰ੍ਹਾਂ ਨਾਲ ਲਾਗੂ ਨਹੀਂ ਕੀਤਾ ਸੀ। ਜਿਸ ਨਾਲ ਸੂਬੇ ਦੇ ਖਜ਼ਾਨੇ ਨੂੰ ਲਗਭਗ 4 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਵੱਲੋਂ ਫੰਡਾਂ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤੇ ਸਾਬਕਾ ਪ੍ਰਧਾਨ ਗੀਰਾ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੇ ਕਰੀਬੀ ਮੰਨੇ ਜਾਂਦੇ ਹਨ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.