ਟਰਾਂਸਪੋਰਟ ਟੈਂਡਰ ਘਪਲੇ ‘ਚ ਵਿਜੀਲੈਂਸ ਨੇ ਕਾਂਗਰਸੀ ਕੌਂਸਲਰ ਦੇ ਪਤੀ ਅਨਿਲ ਜੈਨ ਨੂੰ ਕੀਤਾ ਗ੍ਰਿਫਤਾਰ

Rajneet Kaur
2 Min Read

ਚੰਡੀਗੜ੍ਹ: ਟਰਾਂਸਪੋਰਟ ਘਪਲੇ ਦੀ ਜਾਂਚ ਕਰ ਰਹੀ ਵਿਜੀਲੈਂਸ ਟੀਮ ਨੇ ਗ੍ਰਿਫਤਾਰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਤੇ ਨਾਮਜ਼ਦ ਕੌਂਸਲਰ ਪਤੀ ਅਨਿਲ ਜੈਨ ਨੂੰ ਪਿਡ ਧੋਥੜ ਤੋਂ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਨੂੰ ਸੂਚਨਾ ਮਿਲੀ ਸੀ ਕਿ ਅਨਿਲ ਜੈਨ ਧੋਥੜ ਰੋਡ ‘ਤੇ ਆਪਣੇ ਸ਼ੈਲਰ ਵਿਚ ਲੁਕਿਆ ਹੈ।

ਵਿਜੀਲੈਂਸ ਨੇ ਮੁਲਜ਼ਮਾਂ ਨੂੰ ਫੜਨ ਲਈ ਪੂਰਾ ਜਾਲ ਵਿਛਾਇਆ। ਸਭ ਤੋਂ ਪਹਿਲਾਂ ਇਲਾਕਾ ਪੁਲਿਸ ਸਾਦੇ ਕੱਪੜਿਆਂ ‘ਚ ਮੌਕੇ ‘ਤੇ ਪਹੁੰਚੀ। ਸ਼ੈਲਰ ਨੂੰ ਬਾਹਰੋਂ ਤਾਲਾ ਲੱਗਾ ਹੋਇਆ ਸੀ। ਪੁਲਿਸ ਨੇ ਸ਼ੈਲਰ ਖੋਲ੍ਹਣ ਦੀ ਕਾਫੀ ਕੋਸ਼ਿਸ਼ ਕੀਤੀ ਪਰ ਸ਼ੈਲਰ ਨਹੀਂ ਖੁੱਲ੍ਹਿਆ। ਇਸ ਦੌਰਾਨ ਵਿਜੀਲੈਂਸ ਅਧਿਕਾਰੀ ਵੀ ਉਥੇ ਪਹੁੰਚ ਗਏ। ਕਰੀਬ ਡੇਢ ਘੰਟੇ ਤੱਕ ਸ਼ੈਲਰ ਦੇ ਬਾਹਰ ਕਾਫੀ ਡਰਾਮਾ ਹੋਇਆ। ਪਿੰਡ ਦੀ ਪੰਚਾਇਤ ਵੀ ਇਕੱਠੀ ਹੋ ਗਈ।

ਕਾਫੀ ਜੱਦੋਜਹਿਦ ਤੋਂ ਬਾਅਦ ਵਿਜੀਲੈਂਸ ਅਧਿਕਾਰੀ ਅਨਿਲ ਜੈਨ ਤੱਕ ਪਹੁੰਚਣ ਵਿੱਚ ਕਾਮਯਾਬ ਹੋਏ। ਦੇਰ ਰਾਤ ਅਨਿਲ ਜੈਨ ਨੂੰ ਲੁਧਿਆਣਾ ਵਿਜੀਲੈਂਸ ਦਫ਼ਤਰ ਲਿਆਂਦਾ ਗਿਆ ਹੈ। ਇਸ ਮਾਮਲੇ ਵਿੱਚ ਲੁਧਿਆਣਾ ਵਿਜੀਲੈਂਸ ਦੇ ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਅਨੁਸਾਰ ਛਾਪੇਮਾਰੀ ਟੀਮ ਦੀ ਅਗਵਾਈ ਡੀਐਸਪੀ ਅਸ਼ਵਨੀ ਕੁਮਾਰ ਕਰ ਰਹੇ ਸਨ।

ਵਿਜੀਲੈਂਸ ਬਿਊਰੋ ਨੇ ਇਸ ਘੁਟਾਲੇ ਵਿੱਚ ਕਾਂਗਰਸੀ ਕੌਂਸਲਰ ਰੂਪਾਲੀ ਜੈਨ ਦੇ ਪਤੀ ਅਨਿਲ ਜੈਨ ਅਤੇ ਮੁੱਲਾਂਪੁਰ ਦਾਖਾ ਨਗਰ ਕੌਂਸਲ ਦੇ ਪ੍ਰਧਾਨ ਤੇਲੂ ਰਾਮ ਬਾਂਸਲ ਦੇ ਭਰਾ ਮਹਾਵੀਰ ਬਾਂਸਲ ਸਮੇਤ ਦੋ ਕਮਿਸ਼ਨ ਏਜੰਟਾਂ (ਆੜ੍ਹਤੀਆਂ) ਨੂੰ ਪਹਿਲਾਂ ਹੀ ਨਾਮਜ਼ਦ ਕੀਤਾ ਹੈ। ਉਸ ‘ਤੇ ਦੋਸ਼ ਹੈ ਕਿ ਉਹ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਅਨਾਜ ਸਸਤੇ ਭਾਅ ਲਿਆ ਕੇ ਪੰਜਾਬ ‘ਚ ਮਹਿੰਗੇ ਭਾਅ ‘ਤੇ ਵੇਚਦਾ ਸੀ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਅਨਿਲ ਜੈਨ ਦੀ ਕੀ ਸ਼ਮੂਲੀਅਤ ਹੈ, ਇਹ ਤਾਂ ਸਮਾਂ ਦੱਸੇਗਾ। ਅਨਿਲ ਜੈਨ ਨੇ ਇਸ ਮਾਮਲੇ ਵਿੱਚ ਪਹਿਲਾਂ ਵੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment