ਵਿਜੀਲੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਸਮੇਤ ਅੱਧੀ ਦਰਜਨ ਵਿਅਕਤੀਆਂ ’ਤੇ ਕੀਤਾ ਪਰਚਾ ਦਰਜ

Global Team
2 Min Read

ਨਿਊਜ ਡੈਸਕ:  ਵਿਜੀਲੈਂਸ ਪਿਛਲੇ ਲੰਮੇ ਸਮੇਂ ਤੋਂ ਆਮਦਨ ਤੋਂ ਵੱਧ ਸੰਪਤੀ ਬਣਾਉਣ ਵਾਲੇ ਅਹੁਦੇਦਾਰਾਂ ਖਿਲਾਫ਼ ਜਾਂਚ ਪੜਤਾਲ ਕਰ ਰਿਹਾ ਹੈ। ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਅਤੇ ਅਹੁਦੇਦਾਰਾਂ ਉੱਤੇ ਢੁਕਵੀਂ ਕਾਰਵਾਈ ਵੀ ਕੀਤੀ ਜਾ ਰਹੀ ਹੈ। ਵਿਜੀਲੈਂਸ ਨੇ ਮਨਪ੍ਰੀਤ ਸਿੰਘ ਬਾਦਲ ਸਮੇਤ 6 ਵਿਅਕਤੀਆਂ ’ਤੇ FIR ਦਰਜ ਕੀਤੀ ਹੈ। ਜਿਨ੍ਹਾਂ ਵਿੱਚ ਦੋ ਸਰਕਾਰੀ ਅਧਿਕਾਰੀ ਵੀ ਸ਼ਾਮਿਲ ਹਨ। ਇਸ ਦੇ ਨਾਲ ਹੀ ਮਨਪ੍ਰੀਤ ਸਿੰਘ ਬਾਦਲ ਦੀ ਗ੍ਰਿਫਤਾਰੀ ਕਿਸੇ ਸਮੇਂ ਹੋ ਸਕਦੀ ਹੈ। ਵਿਜੀਲੈਂਸ ਵੱਲੋਂ ਕੇਸ ’ਚ ਨਾਮਜ਼ਦ ਵਿਅਕਤੀਆਂ ਦੀ ਜਲਦੀ ਤੋਂ ਜਲਦੀ ਗ੍ਰਿਫ਼ਤਾਰੀ ਕਰਨ ਲਈ ਕਾਰਵਾਈ ਜਾਰੀ ਹੈ।

ਇਹ ਕਾਰਵਾਈ ਬਠਿੰਡਾ ’ਚ ਮਨਪ੍ਰੀਤ ਸਿੰਘ ਬਾਦਲ ਵੱਲੋਂ ਕਮਰਸ਼ੀਅਲ ਪਲਾਟਾਂ ਨੂੰ ਰਿਹਾਇਸ਼ੀ ਪਲਾਟਾਂ ਵਿਚ ਤਬਦੀਲ ਕਰ ਕੇ ਖ਼ਰੀਦੋ-ਫ਼ਰੋਖ਼ਤ ਕਰਨ ’ਤੇ ਕੀਤੀ ਗਈ ਹੈ। ਵਿਜੀਲੈਂਸ ਵੱਲੋਂ ਮਨਪ੍ਰੀਤ ਸਿੰਘ ਬਾਦਲ ਦੇ ਟਿਕਾਣਿਆਂ ’ਤੇ ਛਾਪੇ ਜਾਰੀ ਹਨ ਅਤੇ ਕਿਸੇ ਵੀ ਸਮੇਂ ਸਾਬਕਾ ਵਿੱਤ ਮੰਤਰੀ ਦੀ ਗ੍ਰਿਫਤਾਰੀ ਹੋ ਸਕਦੀ ਹੈ। ਬੇਨਿਯਮੀਆਂ ਦੇ ਦੋਸ਼ ਲਾ ਕੇ ਵਿਜੀਲੈਂਸ ਕੋਲ ਤਤਕਾਲੀ ਕਾਂਗਰਸ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾਈ ਸੀ। ਅਮਨਦੀਪ ਅਤੇ ਰਾਜੀਵ ਕੁਮਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਦੋਂ ਕਿ ਮਨਪ੍ਰੀਤ ਸਿੰਘ ਬਾਦਲ ਦੀ ਭਾਲ ਜਾਰੀ ਹੈ।

ਬਾਦਲ ਵੱਲੋਂ ਵੀਡੀਓ ਦੇ ਆਧਾਰ ’ਤੇ ਉਨ੍ਹਾਂ ਨੂੰ ਸਿਆਸੀ ਰੰਜਿਸ਼ ਤਹਿਤ ਫਸਾਉਣ ਦੇ ਇਲਜ਼ਾਮ ਲਾਏ ਗਏ ਹਨ। ਬਾਦਲ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਵੱਲੋਂ ਕਈ ਟੀਮਾਂ ਬਣਾਈਆਂ ਗਈਆਂ ਹਨ। ਖ਼ੁਫ਼ੀਆ ਵਿੰਗ ਤੋਂ ਵੀ ਮਦਦ ਲਈ ਜਾ ਰਹੀ ਹੈ। ਖ਼ੁਫ਼ੀਆ ਵਿੰਗ ਦੇ ਮੁਖੀ ਵੀ ਵਿਜੀਲੈਂਸ ਚੀਫ਼ ਹੀ ਹਨ। ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਬਠਿੰਡਾ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment