ਵਿਜੀਲੈਂਸ ਬਿਊਰੋ ਨੇ FCI ਦੇ ਮੁਲਾਜ਼ਮ ਨੂੰ 10,000 ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Rajneet Kaur
2 Min Read

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਜਲੰਧਰ ਸਥਿਤ ਐੱਫਸੀਆਈ ਦੇ ਲੇਬਰ ਹੈਂਡਲਿੰਗ ਇੰਚਾਰਜ ਸ਼ੰਕਰ ਸ਼ਾਹ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਲੰਧਰ ਵਾਸੀ ਸ਼ਮਾ ਦੀ ਸ਼ਿਕਾਇਤ ‘ਤੇ ਕਥਿਤ ਦੋਸ਼ੀ ਲੇਬਰ ਇੰਚਾਰਜ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ ਲੇਬਰ ਇੰਚਾਰਜ ਨੂੰ ਸ੍ਰੀਮਤੀ ਸ਼ਮਾ ਵਾਸੀ ਪਿੰਡ ਮਹੇੜੂ, ਜਲੰਧਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਤੇ ਅਗਲੇਰੀ ਜਾਂਚ ਜਾਰੀ ਹੈ। ਐਫਸੀਆਈ ਦੇ ਹੋਰ ਅਧਿਕਾਰੀਆਂ ਦੀ ਭੂਮਿਕਾ, ਜੇਕਰ ਕੋਈ ਇਸ ਮਾਮਲੇ ਵਿੱਚ ਸ਼ਾਮਲ ਹੋਣ, ਦੀ ਵੀ ਜਾਂਚ ਕੀਤੀ ਜਾਵੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਸੇਵਾਮੁਕਤ ਲੇਬਰ ਇੰਚਾਰਜ ਉਸ ਦੇ ਪਿਤਾ ਦੀ ਮੌਤ ਤੋਂ ਬਾਅਦ ਐਫਸੀਆਈ ਤੋਂ ਬਣਦੇ ਬਕਾਏ ਦਿਵਾਉਣ ਵਿੱਚ ਮਦਦ ਕਰਨ ਬਦਲੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਇਸ ਤੋਂ ਇਲਾਵਾ ਸ਼ਿਕਾਇਤਕਰਤਾ ਨੇ ਦਰਜ ਕਰਵਾਇਆ ਹੈ ਕਿ ਮੁਲਜਮ ਸ਼ੰਕਰ ਸ਼ਾਹ ਇਸ ਸਬੰਧੀ ਪਹਿਲਾਂ ਵੀ ਉਸ ਤੋਂ 10,000 ਰੁਪਏ ਲੈ ਚੁੱਕਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਮੌਜੂਦ ਤੱਥਾਂ ਅਤੇ ਸਬੂਤਾਂ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਉਕਤ ਮੁਲਜ਼ਮ ਨੂੰ ਰਿਸ਼ਵਤ ਦੀ ਰਾਸ਼ੀ ਲੈਂਦਿਆਂ ਗ੍ਰਿਫਤਾਰ ਕਰ ਲਿਆ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment