ਦੇਵੀਨਗਰ: ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਦੇਵੀਨਗਰ (ਅਭਰਾਵਨ) ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਪੰਚ ਗੁਰਚਰਨ ਸਿੰਘ ਨੂੰ 50000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਸ਼ਿਕਾਇਤ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ।

