ਵਿਜੀਲੈਂਸ ਬਿਊਰੋ ਨੇ ਕਾਂਗੜ ਤੇ ਬਲਬੀਰ ਸਿੱਧੂ ਫਿਰ ਕੀਤਾ ਤਲਬ

Rajneet Kaur
1 Min Read

ਮੋਹਾਲੀ :  ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਰਾਜ ਮੰਤਰੀਆਂ ‘ਤੇ ਸ਼ਿਕੰਜਾ ਕੱਸਿਆ ਹੈ। ਬਿਊਰੋ ਦੇ ਸੀਨੀਅਰ ਅਧਿਕਾਰੀਆਂ ਨੇ ਦਸਿਆ ਕਿ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ  ਮੁੜ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਕਾਂਗੜ ਨੂੰ ਬਿਊਰੋ ਵਲੋਂ ਪਹਿਲਾਂ ਵੀ ਬੁਲਾਇਆ ਗਿਆ ਸੀ ਪਰ ਕਾਂਗੜ ਨੇ ਦਲੀਲ ਦਿਤੀ ਸੀ ਕਿ ਉਹ ਸਿਹਤ ਕਾਰਨਾਂ ਕਰਕੇ ਵਿਜੀਲੈਂਸ ਬਿਊਰੋ ਕੋਲ ਨਹੀਂ ਆ ਸਕਦੇ । ਵਿਜੀਲੈਂਸ ਬਿਊਰੋ ਨੇ ਕਾਂਗੜ ਨੂੰ 31 ਮਈ ਅਤੇ ਬਲਬੀਰ ਸਿੰਘ ਸਿੱਧੂ ਨੂੰ 2 ਜੂਨ ਨੂੰ ਤਲਬ ਕੀਤਾ ਹੈ।

ਵਿਜੀਲੈਂਸ ਬਿਊਰੋ ਇਨ੍ਹਾਂ ਦੋਵਾਂ ਮੰਤਰੀਆਂ ਦੀ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਦੀ ਜਾਂਚ ਕਰ ਰਿਹਾ ਹੈ। ਬਿਊਰੋ ਨੇ ਇਸ ਨਾਲ ਕੁਝ ਰਿਕਾਰਡ ਵੀ ਇਕੱਠੇ ਕੀਤੇ ਹਨ। ਹੁਣ ਦੋਵੇਂ ਸਾਬਕਾ ਮੰਤਰੀ ਅਪਣੀ ਜਾਇਦਾਦ ਸਬੰਧੀ ਦਸਤਾਵੇਜ਼ ਵਿਜੀਲੈਂਸ ਬਿਊਰੋ ਅੱਗੇ ਪੇਸ਼ ਕਰਨਗੇ। ਇਨ੍ਹਾਂ ਦਸਤਾਵੇਜ਼ਾਂ ਦੀ ਵਿਜੀਲੈਂਸ ਵਲੋਂ ਜਾਂਚ ਕੀਤੀ ਜਾਵੇਗੀ।  ਵਿਜੀਲੈਂਸ ਬਿਊਰੋ ਨੇ ਦੋਵਾਂ ਨੂੰ ਪ੍ਰੋਫਾਰਮਾ ਦੇ ਦਿਤਾ ਹੈ ਅਤੇ ਇਹ ਪ੍ਰੋਫਾਰਮਾ ਭਰਨ ਤੋਂ ਬਾਅਦ ਦੋਵੇਂ ਸਾਬਕਾ ਮੰਤਰੀ ਵਿਜੀਲੈਂਸ ਅਧਿਕਾਰੀਆਂ ਨੂੰ ਸੌਂਪਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment