ਡਾ.ਹਮਦਰਦ ਨੂੰ ਸੰਮਨ ਭੇਜੇ ਜਾਣ ਦਾ ਭਖਿਆ ਮਾਮਲਾ, ਵਿਰੋਧੀ ਧਿਰਾਂ ਨੇ ਲਾਏ ਨਿਸ਼ਾਨੇ

Prabhjot Kaur
3 Min Read

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਮਾਮਲੇ ‘ਚ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਤਲਬ ਕੀਤਾ। ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਦੇ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਦੇਣਾ ਪਵੇਗਾ ਕਿ ਜੰਗ-ਏ-ਆਜ਼ਾਦੀ ਯਾਦਗਾਰ ਵਿੱਚ ਹੋਏ ਭ੍ਰਿਸ਼ਟਾਚਾਰ ਵਿੱਚ ਉਨ੍ਹਾਂ ਦੀ ਕੋਈ ਭੂਮਿਕਾ ਹੈ ਨਹੀਂ। ਡਾ.ਹਮਦਰਦ ਨੂੰ ਤਲਬ ਕੀਤੇ ਜਾਣ ਤੋਂ ਵਿਰੋਧੀ ਧਿਰਾਂ ਵੱਲੋਂ ਪੰਜਾਬ ਸਰਕਾਰ ‘ਤੇ ਲਗਾਤਾਰ ਨਿਸ਼ਾਨੇ ਲਗਾਏ ਜਾ ਰਹੇ ਹਨ।

ਪੰਜਾਬ ਵਿੱਚ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਕਾਰਵਾਈ ਨੂੰ ਨਿੰਦਣਯੋਗ ਕਰਾਰਦਿਆਂ ਟਵੀਟ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਕਿ, ‘ਅਜੀਤ ਗਰੁੱਪ ਦੇ ਮੈਨੇਜਿੰਗ ਐਡੀਟਰ ਪਦਮ ਭੂਸ਼ਨ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਦੀ ਸਭ ਤੋਂ ਸਤਿਕਾਰਤ ਮੀਡੀਆ ਸ਼ਖ਼ਸੀਅਤਾਂ ਵਿੱਚੋਂ ਇੱਕ ਹਨ।
ਅਜਿਹੀਆਂ ਚਾਲਾਂ ਨਾਲ ਪੰਜਾਬ ਸਰਕਾਰ ਪੰਜਾਬ ਦੇ ਮੀਡੀਆ ਲੈਂਡਸਕੇਪ ਵਿੱਚ ਜੋ ਵੀ ਆਜ਼ਾਦ ਆਵਾਜ਼ਾਂ ਬਚੀਆਂ ਹਨ, ਉਨ੍ਹਾਂ ਨੂੰ ਦਬਾ ਦੇਣਾ ਚਾਹੁੰਦੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿੱਚ ਇੱਕ “ਬਈ-ਮਾਨ ਮੀਡੀਆ” ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜੋ ਤੋਤੇ ਵਾਂਗ ਸਿਰਫ ਆਪਣੇ ਮਾਲਕ ਦੇ ਹੁਕਮਾਂ ਨੂੰ ਮੰਨੇ।।’

ਇਸ ਤੋਂ ਇਲਾਵਾ ਸੁਖਪਾਲ ਸਿੰਘ ਖਹਿਰਾ ਨੇ ਇਹ ਵੀ ਕਿਹਾ ਹੈ ਕਿ, ‘ਇਹ ਸਿਰਫ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਹੋਰ ਮੀਡੀਆ ਵਾਂਗ ਅਜੀਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਹਿਲੀਜ਼ ‘ਤੇ ਪੈਰ ਨਹੀਂ ਰੱਖਦੇ। ਖਹਿਰਾ ਨੇ ਪੰਜਾਬ ਵਿੱਚ ਮੀਡੀਆ ਦੀ ਆਜ਼ਾਦੀ ‘ਤੇ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ। ਖਹਿਰਾ ਨੇ ਇਹ ਵੀ ਕਿਹਾ ਹੈ ਕਿ ਇਹ ਸਿਰਫ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਹੋਰ ਮੀਡੀਆ ਵਾਂਗ ਅਜੀਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਦਹਿਲੀਜ਼ ‘ਤੇ ਪੈਰ ਨਹੀਂ ਰੱਖਦੇ। ਖਹਿਰਾ ਨੇ ਪੰਜਾਬ ਵਿੱਚ ਮੀਡੀਆ ਦੀ ਆਜ਼ਾਦੀ ‘ਤੇ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ।’

- Advertisement -

ਇਸ ਤੋਂ ਇਲਾਵਾ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਕਾਰਵਾਈ ਦੇ ਖਿਲਾਫ਼ ਆਵਾਜ਼ ਚੁੱਕੀ ਸੀ।

Share this Article
Leave a comment