ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ 17 ਮਾਰਚ ਨੂੰ ਕੀਤਾ ਤਲਬ

Rajneet Kaur
2 Min Read

ਨਿਊਜ਼ ਡੈਸਕ: ਵਿਜੀਲੈਂਸ ਬਿਊਰੋ ਦੇ ਸੰਗਰੂਰ ਦਫ਼ਤਰ ਨੇ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਕਾਂਗਰਸੀ ਆਗੂ ਵਿਜੇ ਇੰਦਰ ਸਿੰਗਲਾ ਨੂੰ ਉਨ੍ਹਾਂ ਦੀ ਜਾਇਦਾਦ ਅਤੇ ਆਮਦਨ ਦੇ ਸਰੋਤਾਂ ਬਾਰੇ ਪੁੱਛਗਿੱਛ ਕਰਨ ਲਈ ਤਲਬ 17 ਮਾਰਚ ਨੂੰ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਇਸ ਬਾਰੇ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ ਪਰ ਸੂਤਰਾਂ ਮੁਤਾਬਿਕ ਵਿਜੇ ਇੰਦਰ ਸਿੰਗਲਾ ਦੇ ਕੁਝ ਭਰੋਸੇਮੰਦ ਲੋਕਾਂ ਨੂੰ ਕੁਝ ਸਮਾਂ ਪਹਿਲਾਂ ਸੰਗਰੂਰ ਵਿਜੀਲੈਂਸ ਬਿਊਰੋ ਦੇ ਦਫਤਰ ਬੁਲਾਇਆ ਗਿਆ ਸੀ। ਇਸ ਦੌਰਾਨ ਪੰਜਾਬ ਵਿੱਚ ਕਾਂਗਰਸ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਰੋਲ ਬਾਰੇ ਪੁੱਛਗਿੱਛ ਕੀਤੀ ਗਈ ਸੀ।

ਵਿਜੀਲੈਂਸ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਉਹ ਲੋਕ ਨਿਰਮਾਣ ਵਿਭਾਗ ਤੇ ਸਿੱਖਿਆ ਵਿਭਾਗ ਵਿੱਚ ਅਲਾਟ ਹੋਏ ਟੈਂਡਰਾਂ ਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਜਾਇਦਾਦ ਦੇ ਆਮਦਨ ਦੇ ਸ੍ਰੋਤਾਂ ਤੇ ਸੰਗਰੂਰ ਹਲਕੇ ਦੇ ਵਿਕਾਸ ਲਈ ਖਰਚੇ ਗਏ ਫੰਡਾਂ ਸਬੰਧੀ ਸਵਾਲ ਤਿਆਰ ਕਰ ਰਹੇ ਹਨ। ਦੱਸ ਦਈਏ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਿਜੇ ਇੰਦਰ ਸਿੰਗਲਾ ਮੰਤਰੀ ਸਨ ਤਾਂ ਵਿਰੋਧੀ ਪਾਰਟੀਆਂ ਦੇ ਵੱਖ-ਵੱਖ ਆਗੂਆਂ ਨੇ ਲੋਕ ਨਿਰਮਾਣ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਾਏ ਸਨ।ਸੰਗਰੂਰ ਵਿਜੀਲੈਂਸ ਬਿਊਰੋ ਦੇ ਡੀਐਸਪੀ ਪਰਮਿੰਦਰ ਸਿੰਘ ਨੇ ਵੀ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਕੀਤਾ ਹੈ

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment