ਵਿਜੀਲੈਂਸ ਨੇ ਆਰਟੀਓ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀ ਕੀਤਾ ਕਾਬੂ

Global Team
1 Min Read

ਬਠਿੰਡਾ : ਭ੍ਰਿਸ਼ਟਾਚਾਰ ਖਿਲਾਫ ਵਿੱਡੀ ਮੁਹਿੰਮ ਤਹਿਤ ਬਠਿੰਡਾ ਵਿਜੀਲੈਂਸ ਵਿਭਾਗ ਵੱਲੋਂ ਆਰਟੀਓ ਦਫਤਰ ਵਿੱਚ ਤਾਇਨਾਤ ਕਲਰਕ ਨੂੰ ਰਿਸ਼ਵਤ ਲੈਂਦਿਆ ਰੰਗੇ ਹੱਥੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਵਿਭਾਗ ਵਿੱਚ ਤਾਇਨਾਤ ਇੰਸਪੈਕਟਰ ਰਾਜਨਦੀਪ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਕੋਲ ਸ਼ਿਕਾਇਤ ਆਈ ਸੀ ਕਿ ਆਰਟੀਓ ਦਫਤਰ ਵਿੱਚ ਤਾਇਨਾਤ ਕਲਰਕ ਡੈਵਿਡ ਵੱਲੋਂ ਆਰਸੀ ਵੈਰੀਫਾਈ ਕਰਨ ਲਈ 3000 ਪ੍ਰਤੀ ਗੱਡੀ ਮੰਗਿਆ ਜਾ ਰਿਹਾ ਹੈ।

ਸ਼ਿਕਾਇਤਕਰਤਾ ਵੱਲੋਂ 2700 ਰੁਪਏ ਵਿੱਚ ਸੌਦਾ ਤੈਅ ਕਰਕੇ ਵਿਜੀਲੈਂਸ ਨੂੰ ਸ਼ਿਕਾਇਤ ਕਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕਲਰਕ ਡੈਵਿਡ ਨੂੰ 2700 ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਡੈਵਿਡ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਉਨ੍ਹਾਂ ਨੇ ਕਿਹਾ ਕਿ ਫਿਲਹਾਲ ਇਸ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਹੀ ਗ੍ਰਿਫਤਾਰ ਕੀਤਾ ਗਿਆ ਹੈ ਜੇਕਰ ਹੋਰ ਕਿਸੇ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖਿਲਾਫ ਵੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਇਸ ਰੈਕੇਟ ਵਿੱਚ ਕੌਣ ਕੌਣ ਵਿਅਕਤੀ ਜੁੜੇ ਹੋਏ ਹਨ।

Share This Article
Leave a Comment