ਵਿਜੀਲੈਂਸ ਨੇ ਸੀਨੀਅਰ ਕਾਂਸਟੇਬਲ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Global Team
2 Min Read

ਫਰੀਦਕੋਟ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਫਰੀਦਕੋਟ ਦੇ ਜੈਤੋ ਥਾਣੇ ਵਿੱਚ ਤਾਇਨਾਤ ਸੀਨੀਅਰ ਕਾਂਸਟੇਬਲ ਵਿਕਰਮ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਹੈ। ਦੋਸ਼ੀ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਦੀ ਗ੍ਰਿਫਤਾਰੀ ਜੈਤੋ ਤਹਿਸੀਲ, ਜਿਲਾ ਫਰੀਦਕੋਟ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਸ਼ਿਕਾਇਤਕਰਤਾ ਦੇ ਖ਼ਿਲਾਫ਼ ਲੜਾਈ ਝਗੜੇ ਦਾ ਪਰਚਾ ਦਰਜ ਕੀਤਾ ਗਿਆ ਸੀ। ਜਿਸ ਕਾਰਨ ਕਥਿਤ ਦੋਸ਼ੀ ਸੀਨੀਅਰ ਕਾਂਸਟੇਬਲ ਉਸ ਨੂੰ ਆਪਣੀ ਆਲਟੋ ਕਾਰ ਸਮੇਤ ਜੈਤੋ ਥਾਣੇ ਲੈ ਗਿਆ।

ਬਾਅਦ ਵਿੱਚ ਦੋਵਾਂ ਧਿਰਾਂ ਵਿੱਚ ਸਮਝੌਤਾ ਹੋ ਗਿਆ, ਪਰ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਦੀ ਕਾਰ ਥਾਣੇ ਵਿੱਚ ਖੜ੍ਹੀ ਕਰਕੇ ਰੱਖੀ ਅਤੇ ਛੱਡਣ ਦੇ ਬਦਲੇ 5 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਵੀ ਰਿਕਾਰਡ ਕੀਤੀ ਸੀ। ਰਿਸ਼ਵਤ ਦੇਣ ਤੋਂ ਇਨਕਾਰ ਕਰਦਿਆਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਫਰੀਦਕੋਟ ਕੋਲ ਪਹੁੰਚ ਕੀਤੀ। ਮੁੱਢਲੀ ਤਫ਼ਤੀਸ਼ ਤੋਂ ਬਾਅਦ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੁਲਜ਼ਮ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment