ਭਰਤਇੰਦਰ ਚਾਹਲ ‘ਤੇ ਵਿਜੀਲੈਂਸ ਦਾ ਸ਼ਿਕੰਜਾ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ

navdeep kaur
2 Min Read

ਨਿਊਜ਼ ਡੈਸਕ :ਭਰਤਇੰਦਰ ਸਿੰਘ ਚਾਹਲ ਦੀ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਨੇ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਸਲਾਹਕਾਰ ਭਰਤਇੰਦਰ ਸਿੰਘ ਚਾਹਲ ਉੱਪਰ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਦੀ ਟੀਮ ਭਰਤਇੰਦਰ ਚਾਹਲ ਦੀ ਜਾਇਦਾਦ ਦੀ ਪੈਮਾਇਸ਼ ਲਈ ਪਟਿਆਲਾ ਸਥਿਤ ਪੈਲੇਸ ਚ ਪਹੁੰਚੀ। ਭਰਤ ਇੰਦਰ ਚਾਹਲ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਵਿਜੀਲੈਂਸ ਆਪਣੇ ਪੱਧਰ ‘ਤੇ ਕੰਮ ਕਰ ਰਹੀ ਹੈ। ਇਸ ਮਾਮਲੇ ਵਿੱਚ ਸਾਡੀ ਕੋਈ ਦਖਲ ਅੰਦਾਜੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੰਜਾਬ ਦਾ ਪੈਸਾ ਖਾਧਾ ਅਤੇ ਪੰਜਾਬ ਦੇ ਖਜ਼ਾਨੇ ਨੂੰ ਲੁੱਟਿਆ ਹੈ, ਉਨ੍ਹਾਂ ਤੋਂ ਪੈਸਾ ਲਿਆ ਜਾਵੇਗਾ ਤੇ ਜ਼ਮੀਨਾਂ ਜ਼ਬਤ ਕੀਤੀਆਂ ਜਾਣਗੀਆਂ।

2017-21 ਤੋਂ ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਸੀ ਤਾਂ ਚਾਹਲ ਕੈਬਨਿਟ ਰੈਂਕ ਵਾਲੇ ਸਲਾਹਕਾਰ ਸੀ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਹਿਯੋਗੀ ਭਰਤ ਇੰਦਰ ਸਿੰਘ ਚਾਹਲ ਵਿਰੁੱਧ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਹੈ। ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਜਾਇਦਾਦ ਦੀ ਕੀਮਤ ਦਾ ਪਤਾ ਲਗਾਉਣ ਵਿੱਚ ਲੱਗੀ ਹੋਈ ਹੈ। ਜ਼ਿਕਰਯੋਗ ਹੈ ਕਿ 2007 ਵਿੱਚ, ਚਹਿਲ ਵਿਰੁੱਧ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸ਼ਾਸਨ ਦੌਰਾਨ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਵਿਜੀਲੈਂਸ ਬਿਊਰੋ ਵੱਲੋਂ ਜਾਂਚ ਦਾ ਸਾਹਮਣਾ ਕੀਤਾ ਗਿਆ ਸੀ। 2016 ਵਿੱਚ, ਉਸ ਨੂੰ ਕੇਸ ਚੋਂ ਬਰੀ ਕਰ ਦਿੱਤਾ ਗਿਆ ਸੀ ਕਿਉਂਕਿ ਸਾਰੇ 77 ਸਰਕਾਰੀ ਗਵਾਹ ਵਿਰੋਧੀ ਹੋ ਗਏ ਸੀ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates

- Advertisement -

Share this Article
Leave a comment