ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ ਨੂੰ ਕੀਤਾ ਗ੍ਰਿਫ਼ਤਾਰ

Rajneet Kaur
1 Min Read

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ 2016 ਤੋਂ 2022 ਦੀ ਮਿਆਦ ਦੌਰਾਨ ਆਮਦਨ ਤੋਂ ਵੱਧ ਜਾਇਦਾ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਕ ਮਾਮਲੇ ਦੀ FIR ਨੰ. 20 ਮਿਤੀ 9.7.2023 ਨੂੰ ਅਕਤੂਬਰ ਵਿਚ ਜਾਂਚ ਦੇ ਬਾਅਦ ਓਪੀ ਸੋਨੀ ਖਿਲਾਫ ਪੁਲਿਸ ਸਟੇਸ਼ਨ ਵੀਬੀ, ਅੰਮ੍ਰਿਤਸਰ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਨਿਯਮ ਦੀ ਧਾਰਾ 13 (1) ਬੀ ਤੇ 13 (2) ਤਹਿਤ 10, 2022 ਨੂੰ ਮਾਮਲਾ ਦਰਜ ਕੀਤਾ ਗਿਆ ਹੈ।

ਉਨ੍ਹਾਂ ਦਸਿਆ ਕਿ  1 ਅਪ੍ਰੈਲ 2016 ਤੋਂ 31 ਮਾਰਚ 2022 ਤੱਕ ਚੈੱਕ ਮਿਆਦ ਦੌਰਾਨ ਸਾਬਕਾ ਡਿਪਟੀ ਸੀਐੱਮ ਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 4,52,18,771 ਰੁਪਏ ਸੀ ਜਦੋਂ ਕਿ ਖਰਚ 12,48,692 ਰੁਪਏ ਸੀ, ਜੋ ਉਨ੍ਹਾਂ ਦੀ ਆਮਦਨ ਦੇ ਤੋਂ 796,23,921 ਰੁਪਏ ਜਾਂ 176.08 ਫੀਸਦੀ ਜ਼ਿਆਦਾ ਸੀ। ਇਸ ਦੌਰਾਨ ਓ.ਪੀ. ਸੋਨੀ ਨੇ ਅਪਣੀ ਪਤਨੀ ਸੁਮਨ ਸੋਨੀ ਅਤੇ ਬੇਟੇ ਰਾਘਵ ਸੋਨੀ ਦੇ ਨਾਂ ’ਤੇ ਜਾਇਦਾਦਾਂ ਬਣਾ ਲਈਆਂ ਸਨ। ਬੁਲਾਰੇ ਨੇ ਦਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment