ਵਿਜੀਲੈਂਸ ਨੇ ਜਨਵਰੀ ਮਹੀਨੇ ਰਿਸ਼ਵਤ ਦੇ 9 ਵੱਖ-ਵੱਖ ਕੇਸਾਂ ਚ 12 ਮੁਲਾਜ਼ਮਾਂ ਨੂੰ ਕੀਤਾ ਕਾਬੂ

TeamGlobalPunjab
1 Min Read

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਨਵਰੀ ਮਹੀਨੇ ਦੌਰਾਨ ਰਿਸ਼ਵਤ ਦੇ 9 ਵੱਖ-ਵੱਖ ਕੇਸਾਂ ਵਿੱਚ ਰਿਸ਼ਵਤ ਲੈਣ ਵਾਲੇ 12 ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ-ਕਮ-ਡੀ.ਜੀ.ਪੀ ਸ੍ਰੀ ਬੀ.ਕੇ ਉੱਪਲ ਨੇ ਦੱਸਿਆ ਕਿ ਬਿਊਰੋ ਨੇ ਮੌਜੂਦਾ ਸਮੇਂ ਦੌਰਾਨ ਸਰਕਾਰੀ ਅਤੇ ਹੋਰ ਖੇਤਰਾਂ ਵਿਚ ਫੈਲੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਹਨ। ਵਿਜੀਲੈਂਸ ਅਧਿਕਾਰੀਆਂ ਨੇ ਇਹ ਯਕੀਨੀ ਬਣਾਇਆ ਹੈ ਕਿ ਸ਼ੱਕੀ ਵਿਅਕਤੀ ਵੱਖ-ਵੱਖ ਅਦਾਲਤਾਂ ਵਿੱਚ ਅਦਾਲਤੀ ਸਜ਼ਾਵਾਂ ਤੋਂ ਬਚ ਨਾ ਸਕਣ।

ਉਨਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ਵਿੱਚ 9 ਵਿਜੀਲੈਂਸ ਕੇਸਾਂ ਸਬੰਧੀ ਚਲਾਨ ਪੇਸ਼ ਕੀਤੇ। ਇਸੇ ਮਹੀਨੇ ਭ੍ਰਿਸ਼ਟਾਚਾਰ ਸੰਬੰਧੀ 6 ਮਾਮਲਿਆਂ ਦੀ ਪੂਰੀ ਜਾਂਚ ਲਈ ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ। ਇਸ ਤੋਂ ਇਲਾਵਾ ਮੁਕੰਮਲ ਹੋਈਆਂ 5 ਵਿਜੀਲੈਂਸ ਪੜਤਾਲਾਂ ਦੇ ਅਧਾਰ ‘ਤੇ ਮੁਕੱਦਮੇ ਵੀ ਦਰਜ ਕੀਤੇ ਗਏ ਹਨ।

Share this Article
Leave a comment