ਵਿਜੀਲੈਂਸ ਨੇ ਸਾਬਕਾ ਮੰਤਰੀ ਆਸ਼ੂ ਖਿਲਾਫ 1556 ਪੰਨਿਆਂ ਦਾ ਚਲਾਨ ਕੀਤਾ ਪੇਸ਼

Rajneet Kaur
2 Min Read

ਚੰਡੀਗੜ੍ਹ:  ਅਨਾਜ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ਵਿੱਚ ਨਾਮਜ਼ਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਵਿਜੀਲੈਂਸ ਨੇ ਜ਼ਿਲ੍ਹਾ ਤੇ ਸੈਸ਼ਨ ਜੱਜ ਡਾ: ਅਜੀਤ ਅੱਤਰੀ ਦੀ ਅਦਾਲਤ ‘ਚ 1556 ਪੰਨਿਆਂ ਦਾ ਚਲਾਨ ਪੇਸ਼ ਕੀਤਾ। ਇਸ ਵਿੱਚ 91 ਪੰਨਿਆਂ ਦਾ ਚਲਾਨ ਸਾਬਕਾ ਮੰਤਰੀ ਆਸ਼ੂ ਅਤੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮਾਂ ਦਾ ਦੱਸਿਆ ਜਾ ਰਿਹਾ ਹੈ।ਲੁਧਿਆਣਾ ਦੇ ਵਧੀਕ ਸੈਸ਼ਨ ਜੱਜ ਡਾ: ਅਜੀਤ ਅੱਤਰੀ ਦੀ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 25 ਨਵੰਬਰ ਨੂੰ ਤੈਅ ਕੀਤੀ ਹੈ |

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਮੰਤਰੀ ਨੂੰ 22 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਆਈਪੀਸੀ ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13 (2) ਤਹਿਤ ਤੇਲੂ ਰਾਮ ਠੇਕੇਦਾਰ ਅਤੇ ਹੋਰਾਂ ਤੋਂ ਇਲਾਵਾ ਕੰਪਨੀ ਦੇ ਮਾਲਕ/ਭਾਗੀਦਾਰਾਂ ਵਿਰੁੱਧ ਥਾਣਾ ਵਿਜੀਲੈਂਸ ਬਿਊਰੋ ਲੁਧਿਆਣਾ ਵਿਖੇ ਦਰਜ ਕੀਤਾ ਗਿਆ ਹੈ। ਗੁਰਦਾਸ ਰਾਮ ਐਂਡ ਕੰਪਨੀ ਉਪਰੋਕਤ ਮੁਲਜ਼ਮਾਂ ਵਿਰੁੱਧ ਸੀਆਰਪੀਸੀ ਦੀ ਧਾਰਾ 173 ਅਧੀਨ ਚਲਾਨ ਪੇਸ਼ ਕੀਤਾ ਗਿਆ ਸੀ ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਦੇ ਬਾਕੀ ਮੁਲਜ਼ਮਾਂ ਖ਼ਿਲਾਫ਼ ਵੀ ਸਪਲੀਮੈਂਟਰੀ ਚਲਾਨ ਸਮੇਂ ਸਿਰ ਪੇਸ਼ ਕਰ ਦਿੱਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment