ਵਿਜੀਲੈਂਸ ਨੇ ਸਾਬਕਾ CM ਚੰਨੀ ਨੂੰ ਮੁੜ ਕੀਤਾ ਤਲਬ

Rajneet Kaur
1 Min Read

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ CM ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੂੰ 13 ਜੂਨ ਨੂੰ ਮੁੜ ਮੁਹਾਲੀ ਸਥਿਤ ਅਪਣੇ ਦਫ਼ਤਰ ‘ਚ ਤਲਬ ਕੀਤਾ ਹੈ। ਉਨ੍ਹਾਂ ਨੂੰ ਕਥਿਤ ਤੌਰ ‘ਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਪੁਛਗਿਛ ਲਈ ਬੁਲਾਇਆ ਗਿਆ ਹੈ।

ਦਸਣਯੋਗ ਹੈ ਕਿ ਵਿਜੀਲੈਂਸ  ਚੰਨੀ ਵਿਰੁਧ ਆਮਦਨ  ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਦੀ ਜਾਂਚ ਕਰ ਰਿਹਾ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸਾਬਕਾ CM ਨੂੰ ਇਸ ਮਾਮਲੇ ਵਿਚ ਪੁਛਗਿਛ ਲਈ ਸੰਮਨ ਭੇਜਿਆ ਗਿਆ ਹੈ। ਵਿਜੀਲੈਂਸ ਸੂਤਰਾਂ ਅਨੁਸਾਰ ਸਾਬਕਾ ਮੁੱਖ ਮੰਤਰੀ ਤੋਂ ਜਾਇਦਾਦ ਅਤੇ ਬੈਂਕ ਖਾਤਿਆਂ ਆਦਿ ਦੀ ਜਾਣਕਾਰੀ ਵੀ ਮੰਗੀ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment