ਵਿਜੀਲੈਂਸ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਕੀਤਾ ਤਲਬ

Prabhjot Kaur
1 Min Read

ਚੰਡੀਗੜ੍ਹ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਉੱਤੇ ਪਲਾਟ ਅਲਾਟਮੈਂਟ ਵਿੱਚ ਘੁਟਾਲੇ ਦੇ ਦੋਸ਼ ਲੱਗੇ ਹਨ। ਜਿਸ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਸੰਮਨ ਭੇਜਿਆ ਹੈ। ਹੁਣ ਇਸ ਮਾਮਲੇ ਵਿੱਚ ਵਿਜੀਲੈਂਸ ਜਲਦ ਹੀ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਤੋਂ ਪੁੱਛਗਿੱਛ ਕਰੇਗੀ।

ਦੱਸ ਦਈਏ ਕਿ ਸਮਾਲ ਸਕੇਲ ਇੰਡਸਟਰੀ ‘ਚ ਪਲਾਟ ਅਲਾਟਮੈਂਟ ਦੇ ਮਾਮਲੇ ਦੀ ਜਾਂਚ ਸ਼ੁਰੂ ਹੋ ਗਈ ਹੈ। ਸੁੰਦਰ ਸ਼ਾਮ ਅਰੋੜਾ ‘ਤੇ ਮੰਤਰੀ ਹੁੰਦਿਆਂ ਆਪਣੇ ਕਰੀਬੀਆਂ ਨੂੰ ਪਲਾਟ ਦੇ ਪੈਸੇ ਦੇਣ ਦਾ ਇਲਜ਼ਾਮ ਲਗਾਇਆ ਜਾ ਰਿਹੈ ਹੈ।

ਉੱਥੇ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਕੁਝ ਪਲਾਟ ਵੱਡੀਆਂ ਕੰਪਨੀਆਂ ਨੂੰ ਵੇਚੇ ਗਏ ਅਤੇ ਬਦਲੇ ਵਿੱਚ ਉਨ੍ਹਾਂ ਤੋਂ ਲਾਭ ਲਿਆ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment