ਮੋਗਾ: ਪੰਜਾਬ ਵਿੱਚ ਸਕੂਲ ਖੋਲ੍ਹਣ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵੱਡਾ ਐਲਾਨ ਕੀਤਾ ਹੈ। ਵਿਜੈ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਜਦੋਂ ਤੱਕ ਕੋਰੋਨਾ ਮਹਾਂਮਾਰੀ ਖਤਮ ਨਹੀਂ ਹੁੰਦੀ, ਉਦੋਂ ਤੱਕ ਸੂਬੇ ਵਿੱਚ ਸਕੂਲ ਖੋਲ੍ਹਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ। ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਕਿਹਾ ਕਿ ਅਸੀਂ ਆਪਣੇ ਬੱਚਿਆਂ ਦੇ ਭਵਿੱਖ ਲਈ ਕੋਈ ਲਾਪਰਵਾਹੀ ਨਹੀਂ ਵਰਤ ਸਕਦੇ।
ਇਸ ਸਮੇਂ ਕੋਰੋਨਾ ਵਾਇਰਸ ਪੂਰੇ ਪੀਕ ‘ਤੇ ਹੈ ਅਤੇ ਹਾਲੇ ਤੱਕ ਕੋਈ ਵੈਕਸੀਨ ਵੀ ਤਿਆਰ ਨਹੀਂ ਹੋਈ। ਇਸ ਦੌਰਾਨ ਵਿਦਿਆਰਥੀ ਸਕੂਲਾਂ ਵਿੱਚ ਸਰੀਰਕ ਦੂਰੀ ਦਾ ਪਾਲਣਾ ਵੀ ਨਹੀਂ ਕਰ ਸਕਦੇ।
ਇਸ ਲਈ ਜਦੋਂ ਤੱਕ ਕੋਰੋਨਾ ਮਹਾਂਮਾਰੀ ਖਤਮ ਨਹੀਂ ਹੋ ਜਾਂਦੀ ਉਦੋਂ ਤੱਕ ਬੱਚਿਆਂ ਨੂੰ ਆਨਲਾਈਨ ਹੀ ਕਲਾਸਾਂ ਲਗਾਉਣ ਦੀ ਹਦਾਇਤ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅੱਜ ਮੋਗਾ ਦੇ ਬੱਧਨੀ ਕਲਾਂ ਵਿੱਚ ਪਹੁੰਚੇ ਹੋਏ ਸਨ। ਉੱਥੇ ਉਨ੍ਹਾਂ ਨੇ ਆਪਣੇ ਵਰਕਰਾਂ ਨਾਲ ਮੀਟਿੰਗ ਕਿੱਤੇ ਜਿੱਥੇ ਇਹ ਵੱਡਾ ਫ਼ੈਸਲਾ ਕੀਤਾ ਗਿਆ।