ਕੋਰੋਨਾ ਦੇ ਵਧ ਰਹੇ ਕੇਸਾਂ ‘ਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦਾ ਵੱਡਾ ਬਿਆਨ!

TeamGlobalPunjab
1 Min Read

ਚੰਡੀਗੜ੍ਹ : ਦੇਸ਼ ਅੰਦਰ ਇੱਕ ਵਾਰ ਫਿਰ ਤੋਂ ਵਧ ਰਹੇ ਕੋਰੋਨਾ ਦੇ ਕੇਸਾਂ ਨੂੰ  ਦੇਖਦਿਆਂ ਚਾਰੇ ਪਾਸੇ ਚਿੰਤਾ ਦਾ ਮਾਹੌਲ ਵਧਦਾ ਜਾ ਰਿਹਾ ਹੈ। ਲਗਾਤਾਰ ਕੋਰੋਨਾ ਦੇ ਕੇਸਾਂ ਦੀ ਗਿਣਤੀ ਵਧਦੀ ਜਾ ਰਹੀ ਹੈ । ਇਸ ਨੂੰ ਦੇਖਦਿਆਂ ਪੰਜਾਬ ਅੰਦਰ ਸਕੂਲਾਂ ਕਾਲਜਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਫਵਾਹਾਂ ਵੀ ਫੈਲਾਈਆਂ ਜਾ ਰਹੀਆਂ ਹਨ। ਜਿਸ ਬਾਰੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸਥਿਤੀ ਸਪਸ਼ਟ ਕਰ ਦਿੱਤੀ ਹੈ।

ਦਰਅਸਲ ਜਦੋਂ ਤੋਂ ਸਰਕਾਰ ਵੱਲੋਂ ਕੋਰੋਨਾ ਵਾਇਰਸ ਨਾਲ ਸਬੰਧਤ ਨਵੀਆਂ   ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ ਉਸ ਸਮੇਂ ਤੋਂ ਸਕੂਲ ਕਾਲਜ ਬੰਦ ਕਰਨ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਸਨ। ਇਸ ਬਾਰੇ ਬੋਲਦਿਆਂ ਵਿਜੇਂਇਦਰ ਸਿੰਘ ਸਿੰਗਲਾ ਨੇ ਕਿਹਾ ਕਿ ਅਜੇ ਅਜਿਹਾ ਕੋਈ ਫ਼ੈਸਲਾ ਨਹੀਂ ਲਿਆ ਗਿਆ  । ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਪੂਰੇ ਅਹਤਿਆਤ ਵਰਤਣ ਦੀ ਅਪੀਲ ਕੀਤੀ  ।ਸਿੰਗਲਾ ਨੇ ਕਿਹਾ ਕਿ ਜੇਕਰ ਸਥਿਤੀ ਚਿੰਤਾਜਨਕ ਹੁੰਦੀ ਹੈ ਤਾਂ ਫ਼ੈਸਲਾ ਰੀਵਿਊ ਕੀਤਾ ਜਾ ਸਕਦਾ ਹੈ  ।

Share this Article
Leave a comment