ਲੁਧਿਆਣਾ ਦੇ ਵਿਕਾਸ ਠਾਕੁਰ ਨੇ ਰਾਸ਼ਟਰਮੰਡਲ ਖੇਡਾਂ ‘ਚ ਮਾਰੀ ਬਾਜ਼ੀ

ਲੁਧਿਆਣਾ: ਬਰਮਿੰਘਮ ਰਾਸ਼ਟਰਮੰਡਲ ਖੇਡਾਂ ‘ਚ ਲੁਧਿਆਣਾ ਦੇ ਵਿਕਾਸ ਠਾਕੁਰ ਨੇ ਭਾਰਤ ਦੀ ਤਗਮਾ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ ਹੈ। ਉਸ ਨੇ 96 ਕਿਲੋ ਵੇਟ ਲਿਫਟਿੰਗ ਦੇ ਮੁਕਾਬਲੇ ‘ਚ 346 ਕਿੱਲਲੋ ਭਾਰ ਚੁੱਕਦੇ ਹੋਏ ਚਾਂਦੀ ਦਾ ਤਮਗਾ ਜਿੱਤਿਆ ਹੈ।

ਵਿਕਾਸ ਠਾਕੁਰ ਦੀ ਇਸ ਪ੍ਰਾਪਤੀ `ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ `ਚ ਲਿਖਿਆ, `ਪੰਜਾਬ ਦੇ ਇੱਕ ਹੋਰ ਖਿਡਾਰੀ ਨੇ ਰਾਸ਼ਟਰਮੰਡਲ ਖੇਡਾਂ ‘ਚ ਭਾਰਤ ਦੀ ਤਮਗਾ ਸੂਚੀ ‘ਚ ਆਪਣਾ ਨਾਮ ਦਰਜ ਕਰਵਾਇਆ…96 ਕਿਲੋ ਵੇਟ ਲਿਫਟਿੰਗ ਦੇ ਮੁਕਾਬਲੇ ‘ਚ ਲੁਧਿਆਣੇ ਦੇ ਵਿਕਾਸ ਠਾਕੁਰ ਨੇ 346ਕਗ ਭਾਰ ਚੁੱਕਦੇ ਹੋਏ ਚਾਂਦੀ ਦਾ ਤਮਗਾ ਜਿੱਤਿਆ…ਬਹੁਤ-ਬਹੁਤ ਵਧਾਈਆਂ…ਮਿਹਨਤ ਜਾਰੀ ਰੱਖੋ…ਭਵਿੱਖ ਲਈ ਸ਼ੁਭਕਾਮਨਾਵਾਂ…ਸ਼ਾਬਾਸ਼ ਚੱਕਦੇ ਇੰਡੀਆ…!`

ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਟਵੀਟ ਕਰਕੇ ਹਰਜਿੰਦਰ ਕੌਰ ਨੂੰ ਵਧਾਈ ਦਿੱਤੀ ਗਈ ਹੈ।

ਵਿਕਾਸ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਂਸੇ ਦੀ ਉਮੀਦ ਸੀ ਪਰ ਆਪਣੀ ਪੂਰੀ ਕੋਸ਼ਿਸ਼ ਕੀਤੀ ਚਾਂਦੀ ਦਾ ਮੈਡਲ ਜਿੱਤਿਆ। ਉਸ ਨੇ ਕਿਹਾ ਅੱਜ ਮੇਰੀ ਮਾਂ ਦਾ ਜਨਮਦਿਨ ਹੈ, ਮੈਂ ਆਪਣਾ ਮੈਡਲ ਉਨ੍ਹਾਂ ਨੂੰ ਸਮਰਪਿਤ ਕਰਦਾ ਹਾਂ।

ਵਿਕਾਸ ਨੇ ਪਹਿਲੀ ਕੋਸ਼ਿਸ਼ ਵਿੱਚ 155 ਕਿੱਲੋ ਭਾਰ ਉਨ੍ਹਾਂ ਨੇ ਅਰਾਮ ਨਾਲ ਹੀ ਚੁੱਕ ਲਿਆ ਅਤੇ ਦੂਜੀ ਕੋਸ਼ਿਸ਼ ਵਿੱਚ 191 ਕਿੱਲੋ ਲਈ ਕੁਝ ਕੋਸ਼ਿਸ਼ ਕਰਨੀ ਪਈ। ਹੁਣ ਤੱਕ ਉਨ੍ਹਾਂ ਦਾ ਸਿਲਵਰ ਮੈਡਲ ਤਾਂ ਪੱਕਾ ਹੋ ਚੁੱਕਿਆ ਸੀ ਪਰ ਤੀਜੀ ਵਾਰ ਉਨ੍ਹਾਂ ਨੇ 198 ਕਿੱਲੋ ਭਾਰ ਦਾ ਬਾਲਾ ਕੱਢਣ ਦੀ ਕੋਸ਼ਿਸ਼ ਕੀਤੀ ਪਰ ਸਫ਼ਲ ਨਾਂ ਹੋ ਸਕੇ।

 

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਮਾਨ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਮੁੜ ਸ਼ੁਰੂ ਕਰਨ ਦਾ ਐਲਾਨ

ਚੰਡੀਗੜ੍ਹ : ਦੇਸ਼ ਦੀ ਆਜ਼ਾਦੀ ਦੇ 75 ਵਰ੍ਹੇ ਹੋਣ ਦੇ ਸੁਭਾਗੇ ਮੌਕੇ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ …

Leave a Reply

Your email address will not be published.