ਮੋਗਾ ‘ਚ ਅਕਾਲੀ ਦਲ ਨੂੰ ਝਟਕਾ, ਵਿਕਰਮਜੀਤ ਘਾਤੀ ‘ਆਪ’ ‘ਚ ਸ਼ਾਮਲ

TeamGlobalPunjab
1 Min Read

ਮੋਗਾ :  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੋਗਾ ‘ਚ ਸ਼ਰੋਮਣੀ ਅਕਾਲੀ ਦਲ (ਬਾਦਲ) ਨੂੰ ਉਸ ਸਮੇਂ ਵੱਡਾ ਝਟਕਾ ਦਿੱਤਾ ਜਦੋਂ ਅਕਾਲੀ ਦਲ ਦੇ ਸੋਸ਼ਲ ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਿਕਰਮਜੀਤ ਸਿੰਘ ਘਾਤੀ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ।
ਪਾਰਟੀ ਦੇ ਬੁਲਾਰੇ ਅਤੇ ਹਲਕਾ ਪ੍ਰਧਾਨ ਨਵਦੀਪ ਸਿੰਘ ਸੰਘਾ ਨੇ ਦੱਸਿਆ ਕਿ ਵਿਕਰਮਜੀਤ ਸਿੰਘ ਘਾਤੀ ਨੇ ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਮੌਜੂਦਗੀ ‘ਚ ਸੰਗਰੂਰ ਵਿਖੇ ‘ਆਪ’ ‘ਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਕਰਮਜੀਤ ਸਿੰਘ ਘਾਤੀ ਨੇ ਕਿਹਾ ਕਿ ਉਹ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਗਏ ਲੋਕ ਪੱਖੀ ਫ਼ੈਸਲਿਆਂ ਅਤੇ ਕੰਮਾਂ, ਭਗਵੰਤ ਮਾਨ ਵੱਲੋਂ ਸੰਸਦ ‘ਚ ਪੰਜਾਬ ਅਤੇ ਪੰਜਾਬੀਆਂ ਦੇ ਹੱਕ ‘ਚ ਉਠਾਏ ਜਾਂਦੇ ਮੁੱਦਿਆਂ ਅਤੇ ਮੁੱਖ ਵਿਰੋਧੀ ਧਿਰ ਵਜੋਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ‘ਚ ਨਿਭਾਈ ਜਾ ਰਹੀ ਸਕਾਰਾਤਮਿਕ ਭੂਮਿਕਾ ਤੋਂ ਪ੍ਰਭਾਵਿਤ ਹੋ ਕੇ ‘ਆਪ’ ‘ਚ ਸ਼ਾਮਲ ਹੋ ਰਹੇ ਹਨ।
ਜ਼ਿਕਰਯੋਗ ਹੈ ਕਿ ਘਾਤੀ ਇਸ ਤੋਂ ਪਹਿਲਾਂ ਐਸ.ਓ.ਆਈ (ਸੋਈ) ਦੇ ਜ਼ਿਲ੍ਹਾ ਪ੍ਰਧਾਨ ਅਤੇ ਅਕਾਲੀ ਦਲ (ਬਾਦਲ) ਦੇ ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵੀ ਰਹਿ ਚੁੱਕੇ ਹਨ।

 

Share This Article
Leave a Comment