ਵਿਕਰਮਜੀਤ ਸਾਹਨੀ ਨੇ ਰਾਜ ਸਭਾ ‘ਚ ਜ਼ੋਰਦਾਰ ਢੰਗ ਨਾਲ ਚੁੱਕਿਆ ਬੰਦੀ ਸਿੰਘਾਂ ਦਾ ਮੁੱਦਾ

Global Team
2 Min Read

ਨਵੀਂ ਦਿੱਲੀ/ਚੰਡੀਗੜ੍ਹ: ਪੰਜਾਬ ਤੋਂ ਆਪ ਦੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਰਾਜ ਸਭਾ ਵਿਚ ਬੰਦੀ ਸਿੰਘਾਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਜੋ ਕਿ ਲੰਮੇ ਸਮੇਂ ਤੋਂ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰ ਰਿਹਾ ਹੈ ਸਾਹਨੀ ਨੇ ਕਿਹਾ ਕਿ, ਇਹ ਇਕ ਗੁੰਝਲਦਾਰ ਅਤੇ ਬਹੁਪੱਖੀ ਮੁੱਦਾ ਹੈ, ਜਿਸ ਦੀਆਂ ਜੜ੍ਹਾਂ ਇਤਿਹਾਸਕ, ਰਾਜਨੀਤਿਕ ਅਤੇ ਕਾਨੂੰਨੀ ਉਲਝਣਾਂ ਵਿਚ ਅੰਦਰ ਪਈਆਂ ਹਨ।

ਇਹ ਮਸਲਾ ਮੁੱਖ ਕਰਕੇ ਪੰਜਾਬ ਵਿਚ ਖਾੜਕੂਵਾਦ ਨਾਲ ਜੁੜੀਆਂ ਵੱਖ-ਵੱਖ ਘਟਨਾਵਾਂ ਦੇ ਸਬੰਧ ਵਿਚ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨਾਲ ਜੁੜਿਆ ਹੋੲਆ ਹੈ। ਸਿੱਖ ਕੈਦੀਆਂ ਨੂੰ ਲੰਬਾ ਸਮਾਂ ਜੇਲਾਂ ਵਿਚ ਬੰਦ ਰੱਖੇ ਜਾਣ ਨਾਲ ਭਾਰਤੀ ਨਿਆਂ ਪ੍ਰਣਾਲੀ ਦੇ ਅੰਦਰ ਉਚਿਤ ਪ੍ਰਕਿਰਿਆ, ਨਿਰਪੱਖ ਸੁਣਵਾਈ ਅਤੇ ਕੈਦੀਆਂ ਨਾਲ ਕੀਤੇ ਜਾਂਦੇ ਸਲੂਕ ਨੂੰ ਲੈ ਕੇ ਚਿੰਤਾਵਾਂ ਪੈਦਾ ਹੋ ਰਹੀਆਂ ਹਨ। ਸਾਹਨੀ ਨੇ ਕਿਹਾ ਕਿ ਨਿਆਂ ਵਿਚ ਦੇਰੀ ‘ਨਿਆਂ ਦੇਣ ਤੋਂ ਇਨਕਾਰ’ ਕਰਨ ਦੇ ਬਰਾਬਰ ਹੈ।

ਸਾਹਨੀ ਨੇ ਦਸਿਆ ਕਿ ਅਸੀਂ ਪਿਛਲੇ ਦਿਨੀਂ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਨੂੰ 15 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਹੁੰਦੇ ਦੇਖਿਆ ਹੈ ਅਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲਾਂ ਦੀ ਰਿਹਾਈ ਵੀ ਦੇਖੀ ਹੈ ਜੋ 30 ਸਾਲ ਦੀ ਸਜ਼ਾ ਪੂਰੀ ਕਰਨ ਤੋਂ ਬਾਅਦ ਰਿਹਾਅ ਕਰ ਦਿਤੇ ਗਏ ਸਨ। ਰਾਜ ਸਭਾ ਮੈਂਬਰ ਨੇ ਇਹ ਵੀ ਕਿਹਾ ਕਿ ਅਜਿਹੇ ਕਈ ਮਾਮਲੇ ਹਨ ਕਿ ਦੋਸ਼ੀਆਂ ਨੇ ਘਿਨਾਉਣੇ ਅਪਰਾਧ ਕੀਤੇ ਹੋਏ ਹਨ ਪਰ ਉਨ੍ਹਾਂ ਨੂੰ ਸਾਲ ਵਿਚ 3-4 ਵਾਰ ਵਾਰ-ਵਾਰ ਪੈਰੋਲ ਦਿਤੀ ਜਾਂਦੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਸਮੇਂ ਤੋਂ ਪਹਿਲਾਂ ਰਿਹਾਈ ਦੇ ਅਜਿਹੇ ਕੇਸਾਂ ਦਾ ਫੈਸਲਾ ਕਰਨ ਲਈ ਰਾਸ਼ਟਰੀ ਪੱਧਰ ‘ਤੇ ਇਕੋ ਕਿਹੇ ਮਾਪਦੰਡ ਜਾਂ ਨੀਤੀ ਹੋਣੀ ਚਾਹੀਦੀ ਹੈ ਤਾਂ ਜੋ ਅਜਿਹੇ ਕੇਸਾਂ ਦਾ ਫੈਸਲਾ ਕਰਦੇ ਸਮੇਂ ਇਕਸਾਰਤਾ ਬਣੀ ਰਹੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment