ਪਿੰਡ ਦੜੂਆ ‘ਚ ਵਿਅਕਤੀ ਦਾ ਕਤਲ, ਪਰਿਵਾਰ ਨੇ ਪੁਲਿਸ ‘ਤੇ ਕਾਰਵਾਈ ਨਾ ਕਰਨ ਦੇ ਲਾਏ ਦੋਸ਼

TeamGlobalPunjab
1 Min Read

ਚੰਡੀਗੜ੍ਹ: ਸ਼ਹਿਰ ਦੇ ਪਿੰਡ ਦੜੂਆ ‘ਚ ਇੱਕ ਵਿਅਕਤੀ ‘ਤੇ ਮੁਬਾਰਕਪੁਰ ਵਾਸੀ ਇੰਦਰਜੀਤ ਸਿੰਘ ਦੀ ਕੁੱਟਮਾਰ ਕਰਕੇ ਕਤਲ ਕਰਨ ਦੇ ਦੋਸ਼ ਲੱਗੇ ਹਨ। ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ‘ਤੇ ਇਸ ਮਾਮਲੇ ‘ਚ ਸਹੀ ਕਾਰਵਾਈ ਨਾ ਕੀਤੇ ਜਾਣ ਦੇ ਦੋਸ਼ ਲਾਏ ਹਨ। ਬੀਤੇ ਦਿਨੀਂ ਪਰਿਵਾਰਕ ਮੈਂਬਰਾਂ ਨੇ ਦੜੂਆ ਇਲਾਕੇ ਦੀ ਪੁਲਿਸ ਚੌਂਕੀ ਦਾ ਘਿਰਾਓ ਕਰਕੇ ਰੋਸ ਪ੍ਰਦਰਸ਼ਨ ਕੀਤਾ।

ਮ੍ਰਿਤਕ ਦੀ ਪਛਾਣ ਇੰਦਰਜੀਤ ਸਿੰਘ, ਵਸਨੀਕ ਮੁਬਾਰਕਪੁਰ ਵਜੋਂ ਹੋਈ ਹੈ। ਮ੍ਰਿਤਕ ਦੇ ਭਰਾ ਅਵਤਾਰ ਸਿੰਘ ਤੇ ਭਾਬੀ ਦਵਿੰਦਰ ਕੌਰ ਨੇ ਦੱਸਿਆ ਕਿ ਇੰਦਰਜੀਤ ਸਿੰਘ 22 ਜੁਲਾਈ ਨੂੰ ਦੜੂਆ ਵਿੱਚ ਕੰਮ ਕਰਨ ਲਈ ਆਇਆ ਸੀ। ਇਥੋਂ ਦੇ ਇੱਕ ਅਣਪਛਾਤੇ ਵਿਅਕਤੀ ਨੇ ਉਸ ਨੂੰ ਘੇਰ ਕੇ ਉਸ ਨਾਲ ਕੁੱਟਮਾਰ ਕੀਤੀ, ਜਦਕਿ ਇੰਦਰਜੀਤ ਉਸ ਵਿਅਕਤੀ ਨੂੰ ਬਿਲਕੁੱਲ ਵੀ ਨਹੀਂ ਜਾਣਦਾ ਸੀ।

ਇਸ ਤੋਂ ਇਲਾਵਾ ਪਰਿਵਾਰ ਨੇ ਪੁਲਿਸ ਵੱਲੋਂ ਉਸ ਵਿਅਕਤੀ ਖਿਲਾਫ਼ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਲਾਏ। ਉਨ੍ਹਾਂ ਵਲੋਂ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

ਇੰਸਪੈਕਟਰ ਹਰਮਿੰਦਰ ਸਿੰਘ ਨੇ ਕਿਹਾ ਕਿ ਮ੍ਰਿਤਕ ਇੰਦਰਜੀਤ ਸਿੰਘ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਉਸ ਵਿਅਕਤੀ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

- Advertisement -

Share this Article
Leave a comment