ਤਿਹਾੜ ਜੇਲ੍ਹ ‘ਚੋਂ ਜ਼ਮਾਨਤੀ ਆਏ ਨੌਜਵਾਨਾਂ ਦਾ ਪਿੰਡ ਵਾਸੀਆਂ ਨੇ ਫੁੱਲਾਂ ਨਾਲ ਕੀਤਾ ਸਵਾਗਤ, ਦੇਖੋ ਤਸਵੀਰਾਂ

TeamGlobalPunjab
2 Min Read

ਫਿਰੋਜ਼ਪੁਰ : ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਵਿਰੁੱਧ ਨਵੇਂ ਖੇਤੀ ਕਾਨੂੰਨਾ ਨੂੰ ਲੈਕੇ 26 ਜਨਵਰੀ ਨੂੰ ਦਿੱਲੀ ਵਿਖੇ ਦਿੱਤੇ ਗਏ ਸੱਦੇ ਵਿੱਚ ਸ਼ਾਮਲ ਹੋਣ ਗਏ ਕਈ ਨੌਜਵਾਨ ਤੇ ਆਗੂਆਂ ਨੂੰ ਤਿਹਾੜ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਸੀ। ਇਸ ਦੌਰਾਨ ਫਿਰੋਜ਼ਪੁਰ ਦੇ ਕਸਬਾਾ ਜ਼ੀਰਾ ਨੇੜਲੇ ਪਿੰਡ ਲੌਂਗੋਦੇਵਾ ਦੇ ਨੌਜਵਾਨ ਸੁਖਰਾਜ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਵੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ ਸੀ। ਜੋ ਕਰੀਬ ਇੱਕ ਮਹੀਨੇ ਜੇਲ੍ਹ ਵਿੱਚ ਬੰਦ ਰਹਿਣ ਉਪਰੰਤ ਜ਼ਮਾਨਤ ‘ਤੇ ਬਾਹਰ ਆਏ ਹਨ। ਜਿਨ੍ਹਾਂ ਦਾ ਪਿੰਡ ਪਹੁੰਚਣ ‘ਤੇ ਇਲਾਕਾ ਨਿਵਾਸੀਆਂ ਤੇ ਪਿੰਡ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਜ਼ੀਰਾ ਵਿਖੇ ਨੌਜਵਾਨਾਂ ਦਾ ਵੱਖ-ਵੱਖ ਜਥੇਬੰਦੀਆਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਨੌਜਵਾਨਾਂ ਨੂੰ ਖੁੱਲ੍ਹੀ ਜੀਪ ਵਿੱਚ ਬਿਠਾ ਕੇ ਪਿੰਡ ਸਨ੍ਹੇਰ, ਪਿੰਡ ਮਨਸੂਰਵਾਲ ਤੋਂ ਹੁੰਦੇ ਹੋਏ ਪਿੰਡ ਲੌਂਗੋਦੇਵਾ ਵਿਖੇ ਲਿਆਂਦਾ ਗਿਆ। ਪਿੰਡ ਦੇ ਅੱਡੇ ‘ਤੇ ਪੁੱਜਣ ਤੇ ਪਿੰਡ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਨੌਜਵਾਨਾਂ ਦਾ ਸੁਆਗਤ ਕੀਤਾ ਗਿਆ।

ਇਸ ਦੌਰਾਨ ਨੌਜਵਾਨ ਸੁਖਰਾਜ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਪਿੰਡ ਤੋਂ 26 ਤਰੀਕ ਨੂੰ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਦਿੱਲੀ ਗਏ ਸਨ। ਅਤੇ ਪੁਲਸ ਵੱਲੋਂ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ ਸੀ ਉਨ੍ਹਾਂ ਦੀ ਜ਼ਮਾਨਤ ਮਿਲ ਗਈ ਹੈ ਜਿਸ ਲਈ ਉਨ੍ਹਾਂ ਨੇ ਵਕੀਲ, ਪਿੰਡ ਵਾਸੀਆਂ ਅਤੇ ਕਿਸਾਨ ਜਥੇਬੰਦੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਿਸਾਨ ਯੂੂਨੀਅਨ ਕਾਦੀਆਂ ਦੇ ਪ੍ਰਧਾਨ ਹਰਪ੍ਰੀਤ ਸਿੰਘ ਨੇ ਕਿਹਾ ਕਿ ਨੌਜਵਾਨਾਂ ਦੇ ਕੇਸ ਦੀ ਲੜਾਈ ਜਥੇਬੰਦੀਆਂ ਵੱਲੋਂ ਲੜੀ ਜਾਵੇਗੀ ਅਤੇ ਜਥੇਬੰਦੀਆਂ ਸਘੰਰਸ਼ ਲੜ ਰਹੇ ਨੌਜਵਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀਆਂ ਹਨ।

- Advertisement -

Share this Article
Leave a comment