ਚੰਡੀਗੜ੍ਹ: ਹਰਿਆਣਾ ਵਿਧਾਨ ਸਭਾ ਚੋਣਾਂ ਦਰਮਿਆਨ ਦੇਸ਼ ਦੇ ਪਹਿਲਵਾਨ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਨੇ ਆਪਣਾ ਸਿਆਸੀ ਸਫਰ ਸ਼ੁਰੂ ਕਰ ਦਿੱਤਾ ਹੈ। ਦੋਵੇਂ ਸਟਾਰ ਪਹਿਲਵਾਨ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਸਭ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਪ੍ਰਧਾਨ ਮੱਲਿਕਾਰਜੁਨ ਖੜਗੇ ਨੂੰ ਮਿਲਣ ਪਹੁੰਚੇ, ਜਿਸ ਤੋਂ ਬਾਅਦ ਦੋਵੇਂ ਕਾਂਗਰਸ ਹੈੱਡਕੁਆਰਟਰ ਪਹੁੰਚੇ ਅਤੇ ਪਾਰਟੀ ‘ਚ ਸ਼ਾਮਲ ਹੋ ਗਏ।
आज @Phogat_Vinesh जी और @BajrangPunia जी भारतीय राष्ट्रीय कांग्रेस में शामिल हुए।
आपको बधाई और भविष्य के लिए शुभकामनाएं।
📍 नई दिल्ली pic.twitter.com/KZAW552hwm
— Congress (@INCIndia) September 6, 2024
ਓਲੰਪਿਕ ‘ਚ ਇਤਿਹਾਸ ਰਚਣ ਵਾਲੇ ਬਜਰੰਗ ਪੂਨੀਆ ਅਤੇ ਵਿਨੇਸ਼ ਫੋਗਾਟ ਦੀਆਂ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਦੌਰਾਨ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੀ ਮੌਜੂਦ ਸਨ।
ਇਸ ਮੌਕੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸੋਸ਼ਲ ਮੀਡੀਆ ਹੈਂਡਲ ਐਕਸ ‘ਤੇ ਪੋਸਟ ਕਰਦੇ ਹੋਏ ਕਿਹਾ, ਚੱਕ ਦੇ ਇੰਡੀਆ, ਚੱਕ ਦੇ ਹਰਿਆਣਾ! ਸਾਡੇ ਪ੍ਰਤਿਭਾਸ਼ਾਲੀ ਚੈਂਪੀਅਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੂੰ ਮਿਲੇ, ਜਿਨ੍ਹਾਂ ਨੇ ਦੁਨੀਆ ਵਿੱਚ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ, 10 ਰਾਜਾਜੀ ਮਾਰਗ ‘ਤੇ, ਸਾਨੂੰ ਤੁਹਾਡੇ ਦੋਵਾਂ ‘ਤੇ ਮਾਣ ਹੈ।
चक दे इंडिया, चक दे हरियाणा!
दुनिया में भारत का नाम रौशन करने वाले हमारे प्रतिभाशाली चैंपियन विनेश फोगाट और बजरंग पुनिया से 10 राजाजी मार्ग पर मुलाक़ात।
हमें आप दोनों पर गर्व है। pic.twitter.com/aFRwfFeeo1
— Mallikarjun Kharge (@kharge) September 6, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।