ਵਿੰਨੀ ਮਹਾਜਨ ਪੰਜਾਬ ਦੀ ਮੁੱਖ ਸਕੱਤਰ ਨਿਯੁਕਤ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਸਰਕਾਰ ਨੇ ਨਵੇਂ ਮੁੱਖ ਸਕੱਤਰ ਦਾ ਐਲਾਨ ਕਰ ਦਿੱਤਾ ਹੈ। ਕਰਨ ਅਵਤਾਰ ਸਿੰਘ ਦੀ ਥਾਂ ਹੁਣ ਆਈਏਐੱਸ ਵਿੰਨੀ ਮਹਾਜਨ ਪੰਜਾਬ ਸਰਕਾਰ ਦੀ ਮੁੱਖ ਸਕੱਤਰ ਹੋਣਗੇ। ਇਸ ਦੇ ਨਾਲ ਹੀ ਵਿੰਨੀ ਮਹਾਜਨ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਬਣ ਗਈ ਹਨ।

ਦੱਸਣਯੋਗ ਹੈ ਕਿ ਵਿੰਨੀ ਮਹਾਜਨ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਦੀ ਪਤਨੀ ਹਨ।  ਉੱਥੇ ਹੀ ਕਰਨ ਅਵਤਾਰ ਸਿੰਘ ਨੂੰ ਪ੍ਰਸ਼ਾਸਕੀ ਸੁਧਾਰ ਵਿਭਾਗ ਦਾ ਵਿਸ਼ੇਸ਼ ਮੁੱਖ ਸਕੱਤਰ ਲਾ ਦਿੱਤਾ ਗਿਆ ਹੈ।

Share this Article
Leave a comment